ਨਿਊਜ਼ ਡੈਸਕ: ਦਿੱਲੀ ਸਮੇਤ ਉੱਤਰੀ ਭਾਰਤ ਠੰਡ ਦੀ ਲਪੇਟ ‘ਚ ਹੈ । ਖਾਸ ਕਰਕੇ ਸੀਤ ਲਹਿਰ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਦੱਸ ਦਈਏ ਕਿ ਦਿੱਲੀ ਦੇ ਨਾਲ ਲੱਗਦੇ ਹਰਿਆਣਾ ਵਿੱਚ ਵੀ ਕੜਾਕੇ ਦੀ ਠੰਢ ਕਾਰਨ ਲੋਕਾਂ ਦਾ ਘਰਾਂ ‘ਚੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ।
ਧੁੰਦ ਕਾਰਨ ਸੜਕ ’ਤੇ ਵਾਹਨਾਂ ਦੀ ਰਫ਼ਤਾਰ ਮੱਠੀ ਪੈ ਗਈ ਹੈ। ਇਸ ਦੇ ਨਾਲ ਹੀ ਰਾਜਸਥਾਨ ਦੇ ਜੈਪੁਰ ‘ਚ ਧੁੰਦ ਦੀ ਚਾਦਰ ਛਾਈ ਹੋਈ ਹੈ। ਮੌਸਮ ਵਿਭਾਗ ਅਨੁਸਾਰ 15 ਜਨਵਰੀ ਤੱਕ ਅਜਿਹਾ ਹੀ ਮੌਸਮ ਬਣਿਆ ਰਹੇਗਾ। ਯੂਪੀ ਦੀ ਰਾਜਧਾਨੀ ਲਖਨਊ ਵੀ ਠੰਢ ਕਾਰਨ ਕੰਬਦਾ ਨਜ਼ਰ ਆ ਰਿਹਾ ਹੈ। ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ ਅਤੇ ਧੁੰਦ ਦੇ ਨਾਲ-ਨਾਲ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ। ਹਾਲਾਂਕਿ ਸਕੂਲਾਂ ‘ਚ 10 ਜਨਵਰੀ ਤੱਕ ਛੁੱਟੀ ਹੈ ਪਰ ਠੰਡ ਦੇ ਮੱਦੇਨਜ਼ਰ ਇਸ ਨੂੰ ਹੋਰ ਵਧਾਇਆ ਜਾ ਸਕਦਾ ਹੈ।
ਦੱਸ ਦੇਈਏ ਕਿ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ। ਮੱਧ ਪ੍ਰਦੇਸ਼ ‘ਚ ਫਿਰ ਤੋਂ ਠੰਡ ਵਧ ਸਕਦੀ ਹੈ। ਹਾਲਾਂਕਿ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸ ਤੋਂ ਬਾਅਦ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਹੇਠਾਂ ਆਉਣ ਦੀ ਸੰਭਾਵਨਾ ਹੈ। ਰਾਜਸਥਾਨ ‘ਚ ਵੀ ਮੌਸਮ ‘ਚ ਬਦਲਾਅ ਹੋਵੇਗਾ। ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 2-3 ਦਿਨਾਂ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।