ਠੰਡ ਦਾ ਕਹਿਰ, ਦਿੱਲੀ ‘ਚ ਤਾਪਮਾਨ 6 ਡਿਗਰੀ ਤੱਕ ਪਹੁੰਚਿਆ

Rajneet Kaur
2 Min Read

ਨਿਊਜ਼ ਡੈਸਕ: ਉੱਤਰੀ ਭਾਰਤ ਵਿੱਚ ਸੀਤ ਲਹਿਰ ਤਬਾਹੀ ਮਚਾ ਰਹੀ ਹੈ। ਪਾਰਾ ਡਿੱਗਣ ਦੇ ਨਾਲ-ਨਾਲ ਅੱਜ ਸਵੇਰੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਕੜਾਕੇ ਦੀ ਠੰਡ ‘ਚ ਧੁੰਦ ਨੇ ਵੀ ਪੈਰ ਜਮਾਏ ਹਨ। ਜਿਸ ਦਾ ਸਿੱਧਾ ਅਸਰ ਦਫਤਰ ਜਾਣ ਵਾਲੇ ਲੋਕਾਂ ‘ਤੇ ਪੈ ਰਿਹਾ ਹੈ।

ਦਿੱਲੀ ‘ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਘਰ ਦੇ ਅੰਦਰ ਵੀ ਠੰਢ ਮਹਿਸੂਸ ਹੋ ਰਹੀ ਹੈ। ਬੀਤੀ ਰਾਤ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਦਰਜ ਕੀਤਾ ਗਿਆ। ਇਸ ਕਾਰਨ ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ ਰਿਹਾ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਇਸ ਲਈ ਲੋਕਾਂ ਨੂੰ ਠੰਡ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ।

ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਨੂੰ ਸੀਤ ਲਹਿਰ ਦੀ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਮੌਸਮ ਵਿਭਾਗ ਨੇ ਦਿੱਲੀ, ਯੂਪੀ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਠੰਡੇ ਦਿਨ ਦੀ ਚੇਤਾਵਨੀ ਜਾਰੀ ਕੀਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment