ਨਿਊਜ ਡੈਸਕ: ਕੋਰੋਨਾ ਵਾਇਰਸ ਦੀ ਤਬਾਹੀ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਇਸ ਮਹਾਮਾਰੀ ਕਾਰਨ ਹੁਣ ਤੱਕ ਇਕ ਲੱਖ 97 ਹਜ਼ਾਰ ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਜਦੋਂ ਕਿ 28 ਲੱਖ 30 ਹਜ਼ਾਰ ਤੋਂ ਵੱਧ ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ।
ਇਸ ਦੇ ਨਾਲ ਹੀ ਰਾਹਤ ਦੀ ਖਬਰ ਹੈ ਕਿ ਅੱਠ ਲੱਖ ਲੋਕ ਇਸ ਨਾਮੁਰਾਦ ਬਿਮਾਰੀ ਨੂੰ ਅਲਵਿਦਾ ਕਹਿ ਚੁੱਕੇ ਹਨ। ਇਸ ਬਿਮਾਰੀ ਕਾਰਨ ਦੁਨੀਆ ਵਿਚ ਸਭ ਤੋਂ ਪ੍ਰਭਾਵਤ ਦੇਸ਼ ਅਮਰੀਕਾ ਵਿਚ ਮਰਨ ਵਾਲਿਆਂ ਦੀ ਗਿਣਤੀ 52 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ ਨੌਂ ਲੱਖ 25 ਹਜ਼ਾਰ ਤੋਂ ਜ਼ਿਆਦਾ ਲੋਕ ਸੰਕਰਮਿਤ ਹਨ। ਹੁਣ ਜੇਕਰ ਗਲ ਯੂ ਕੇ ਦੀ ਕਰੀਏ ਤਾਂ ਇਥੇ ਵੀ 813 ਨਵੀਆਂ ਮੌਤਾਂ ਹੋਣ ਨਾਲ ਗਿਣਤੀ 20 ਹਜਾਰ ਨੂੰ ਪਾਰ ਕਰ ਗਈ ਹੈ । ਰਿਪੋਰਟਾਂ ਅਨੁਸਾਰ ਵਿਸ਼ਵਵਿਆਪੀ ਮਹਾਂਮਾਰੀ ਨਾਲ ਦੁਨੀਆ ਭਰ ਵਿਚ ਮਰਨ ਵਾਲਿਆਂ ਦੀ ਗਿਣਤੀ 200,000 ਨੂੰ ਪਾਰ ਕਰ ਗਈ ਹੈ। ਹੁਣ ਤੱਕ, ਪੂਰੀ ਦੁਨੀਆ ਵਿੱਚ 28 ਲੱਖ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ, ਹਾਲਾਂਕਿ 8 ਲੱਖ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ।