ਕਰਮਚਾਰੀਆਂ ਲਈ ਆਈ ਖੁਸ਼ਖਬਰੀ, 44 ਫੀਸਦੀ ਵਧੇਗੀ ਤਨਖਾਹ!

Rajneet Kaur
2 Min Read

ਨਿਊਜ਼ ਡੈਸਕ: ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਇੱਕ ਹੋਰ ਖੁਸ਼ਖਬਰੀ ਆਈ ਹੈ। 7ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਸਰਕਾਰ ਜਲਦੀ ਹੀ 8ਵਾਂ ਤਨਖਾਹ ਕਮਿਸ਼ਨ ਬਣਾਉਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਅਗਲੇ ਸਾਲ ਕੇਂਦਰੀ ਕਰਮਚਾਰੀਆਂ ਦੀ ਤਨਖਾਹ ‘ਚ 44 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਹੋ ਸਕਦਾ ਹੈ। 7ਵੇਂ ਤਨਖ਼ਾਹ ਕਮਿਸ਼ਨ ਤਹਿਤ ਮੌਜੂਦਾ ਸਮੇਂ ਵਿੱਚ ਮੁਲਾਜ਼ਮਾਂ ਦੀ ਘੱਟੋ-ਘੱਟ ਤਨਖ਼ਾਹ 18,000 ਰੁਪਏ ਹੈ ਅਤੇ ਸਰਕਾਰ ਨੇ ਇਸ ਤਨਖ਼ਾਹ ਲਈ ਫਿਟਮੈਂਟ ਫੈਕਟਰ ਲਾਗੂ ਕੀਤਾ ਸੀ।

ਉਸ ਸਮੇਂ ਇਸ ਦਾ ਕਾਫੀ ਵਿਰੋਧ ਹੋਇਆ ਸੀ ਪਰ ਵਿੱਤ ਮੰਤਰੀ ਅਰੁਣ ਜੇਤਲੀ ਦਾ ਮੰਨਣਾ ਸੀ ਕਿ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਤੈਅ ਕਰਨ ਲਈ ਕੁਝ ਨਵੇਂ ਸਕੇਲਾਂ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਜਿਸ ਕਾਰਨ ਫਿਟਮੈਂਟ ਫੈਕਟਰ ਲਾਗੂ ਕੀਤਾ ਗਿਆ ਸੀ, ਜਿਸ ‘ਤੇ ਕਰਮਚਾਰੀਆਂ ਦੀ ਤਨਖਾਹ ਦਾ ਹਿਸਾਬ ਲਗਾਇਆ ਜਾਂਦਾ ਹੈ।

ਦੱਸ ਦਈਏ ਕਿ ਸੱਤਵੇਂ ਤਨਖਾਹ ਕਮਿਸ਼ਨ ‘ਚ ਫਿਟਮੈਂਟ ਫੈਕਟਰ 2.57 ਗੁਣਾ ਸੀ। ਜਿਸ ਤੋਂ ਬਾਅਦ ਕਰਮਚਾਰੀਆਂ ਦੀ ਤਨਖਾਹ ‘ਚ 14.29 ਫੀਸਦੀ ਦਾ ਵਾਧਾ ਹੋਇਆ ਅਤੇ ਇਸ ਵਾਧੇ ਕਾਰਨ ਕਰਮਚਾਰੀਆਂ ਦੀ ਘੱਟੋ-ਘੱਟ ਤਨਖਾਹ 18,000 ਰੁਪਏ ਤੈਅ ਕੀਤੀ ਗਈ। ਇਸ ਦੇ ਨਾਲ ਹੀ ਅੱਠਵੇਂ ਤਨਖਾਹ ਕਮਿਸ਼ਨ ਦੇ ਤਹਿਤ ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਫਿਟਮੈਂਟ ਫੈਕਟਰ 3.68 ਗੁਣਾ ਹੋ ਸਕਦਾ ਹੈ। ਜਿਸ ਤੋਂ ਬਾਅਦ ਕਰਮਚਾਰੀਆਂ ਦੀ ਤਨਖਾਹ 44.44 ਫੀਸਦੀ ਵਧ ਸਕਦੀ ਹੈ। ਇਸ ਦੇ ਨਾਲ ਹੀ ਕਰਮਚਾਰੀਆਂ ਦੀ ਘੱਟੋ-ਘੱਟ ਤਨਖਾਹ ਸਿੱਧੇ ਤੌਰ ‘ਤੇ 18,000 ਰੁਪਏ ਤੋਂ ਵਧ ਕੇ 26,000 ਰੁਪਏ ਹੋ ਸਕਦੀ ਹੈ।

ਫਿਲਹਾਲ ਅੱਠਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਕਿਸੇ ਕਿਸਮ ਦਾ ਕੋਈ ਪ੍ਰਸਤਾਵ ਪੇਸ਼ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ ਸੂਤਰਾਂ ਦੀ ਮੰਨੀਏ ਤਾਂ ਸਰਕਾਰ ਅੱਠਵਾਂ ਤਨਖਾਹ ਕਮਿਸ਼ਨ ਸਾਲ 2024 ਵਿੱਚ ਲਾਗੂ ਕਰ ਸਕਦੀ ਹੈ ਅਤੇ ਇਸ ਨੂੰ ਸਾਲ 2026 ਵਿੱਚ ਲਾਗੂ ਕੀਤਾ ਜਾ ਸਕਦਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment