ਸਰਕਾਰ ਨੇ ਰੋਡਵੇਜ਼ ਯੂਨੀਅਨਾਂ ਦੀਆਂ ਮੰਨੀਆਂ ਮੰਗਾਂ, 12 ਦਸੰਬਰ ਨੂੰ ਹੋਵੇਗੀ ਅਗਲੀ ਮੀਟਿੰਗ

Rajneet Kaur
2 Min Read

ਚੰਡੀਗੜ੍ਹ :ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੱਸਾਂ ਦੀ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਸਵੇਰੇ ਹੀ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਬੱਸਾਂ ਨੂੰ ਬਕਾਇਦਾ ਰੂਟ ਉਤੇ ਰੋਜ਼ਾਨਾ ਦੀ ਤਰ੍ਹਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ।  ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫ਼ਦ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ ਢਿੱਲੋਂ, ਹਰਕੇਸ਼ ਕੁਮਾਰ, ਜਗਤਾਰ ਸਿੰਘ ਅਤੇ ਦਲਜੀਤ ਸਿੰਘ ਸ਼ਾਮਲ ਸਨ।

ਜਥੇਬੰਦੀ ਦੇ ਆਗੂਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੇ ਬਰਖ਼ਾਸਤ ਕੰਡੈਕਟਰ ਨੂੰ ਬਹਾਲ ਕਰ ਦਿੱਤਾ ਗਿਆ ਹੈ। ਫਿਰੋਜ਼ਪੁਰ ਡਿਪੂ ਦੇ ਬਦਲੇ ਹੋਏ ਮੁਲਾਜ਼ਮਾਂ ਵਿਚੋਂ 8 ਬਦਲੀਆਂ ਰੱਦ ਕਰ ਦਿੱਤੀਆਂ ਹਨ, ਜਦੋਂ 7 ਤਬਾਦਲੇ ਇੱਕ ਹਫ਼ਤੇ ਦੇ ਅੰਦਰ ਅੰਦਰ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment