ਸਰਕਾਰ ਨੇ ਕੀਤਾ ਐਲਾਨ, 25 ਲੱਖ ਦਾ ਸਿਹਤ ਬੀਮਾ ਮਿਲੇਗਾ ਮੁਫਤ!

Rajneet Kaur
2 Min Read

ਨਿਊਜ਼ ਡੈਸਕ: ਜੇਕਰ ਤੁਸੀਂ ਰਾਜਸਥਾਨ ਦੇ ਵਸਨੀਕ ਹੋ ਅਤੇ ਤੁਹਾਡੀ ਸਾਲਾਨਾ ਆਮਦਨ 8 ਲੱਖ ਰੁਪਏ ਤੱਕ ਹੈ ਤਾਂ ਇਹ ਖਬਰ ਤੁਹਾਨੂੰ ਖੁਸ਼ ਕਰ ਦੇਵੇਗੀ। ਰਾਜਸਥਾਨ ਦੀ ਗਹਿਲੋਤ ਸਰਕਾਰ ਨੇ ਰਾਜ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ।ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ‘ਚਿਰੰਜੀਵੀ ਸਿਹਤ ਬੀਮਾ ਯੋਜਨਾ’ ਦੇ ਤਹਿਤ ਮੁਫ਼ਤ ਰਜਿਸਟ੍ਰੇਸ਼ਨ ਦਾ ਐਲਾਨ ਕੀਤਾ ਹੈ। ਸਾਰੇ EWS (ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ) ਤੱਕ ਇਸ ਸਕੀਮ ਦੇ ਵਿਸਥਾਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 8 ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਲੋਕਾਂ ਨੂੰ ਚਿਰੰਜੀਵੀ ਸਿਹਤ ਬੀਮਾ ਯੋਜਨਾ ਦਾ ਪ੍ਰੀਮੀਅਮ ਨਹੀਂ ਭਰਨਾ ਪਵੇਗਾ।

ਯਾਨੀ ਜੇਕਰ ਤੁਹਾਡੀ ਸਾਲਾਨਾ ਆਮਦਨ 8 ਲੱਖ ਰੁਪਏ ਜਾਂ ਇਸ ਤੋਂ ਘੱਟ ਹੈ, ਤਾਂ ਤੁਹਾਨੂੰ ਸਰਕਾਰ ਵੱਲੋਂ ਸਿਹਤ ਬੀਮਾ ਮੁਫਤ ਦਿੱਤਾ ਜਾਵੇਗਾ। ਪ੍ਰੀਮੀਅਮ ਦੀ ਰਕਮ ਦਾ ਭੁਗਤਾਨ ਰਾਜ ਸਰਕਾਰ ਵੱਲੋਂ ਜਨਰਲ, ਹੋਰ ਪਛੜੀਆਂ ਸ਼੍ਰੇਣੀਆਂ, ਅਤਿ ਪਛੜੀਆਂ ਸ਼੍ਰੇਣੀਆਂ, ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਸਮੇਤ ਸਾਰੀਆਂ ਸ਼੍ਰੇਣੀਆਂ ਦੇ 8 ਲੱਖ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਕੀਤਾ ਜਾਵੇਗਾ। ਗਹਿਲੋਤ ਵੱਲੋਂ ਮੁੱਖ ਮੰਤਰੀ ਨਿਵਾਸ ‘ਤੇ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਇਹ ਐਲਾਨ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ  771 ਕਰੋੜ ਰੁਪਏ ਦੇ 249 ਕੰਮਾਂ ਦਾ ਆਨਲਾਈਨ ਨੀਂਹ ਪੱਥਰ ਅਤੇ ਉਦਘਾਟਨ  ਕੀਤਾ ਗਿਆ। ਉਨ੍ਹਾਂ ਨੇ 10 ਚਿਰੰਜੀਵੀ ਜਨਨੀ ਐਕਸਪ੍ਰੈਸ ਐਂਬੂਲੈਂਸਾਂ ਅਤੇ 25 ਮੋਬਾਈਲ ਫੂਡ ਟੈਸਟਿੰਗ ਐਂਬੂਲੈਂਸਾਂ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਦਸ ਦਈਏ ਕਿ ਚਿਰੰਜੀਵੀ ਸਿਹਤ ਬੀਮਾ ਯੋਜਨਾ ਰਾਜਸਥਾਨ ਸਰਕਾਰ ਦੁਆਰਾ 2021 ਵਿੱਚ ਸ਼ੁਰੂ ਕੀਤੀ ਗਈ ਸੀ। ਪਹਿਲਾਂ ਦੀ ਸਕੀਮ ਤਹਿਤ ਹਰ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਸਾਲਾਨਾ ਮੁਹੱਈਆ ਕਰਵਾਇਆ ਜਾਂਦਾ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਗਹਿਲੋਤ ਨੇ ਵਿੱਤੀ ਸਾਲ 2022-23 ਵਿੱਚ ਇਸ ਯੋਜਨਾ ਦੇ ਤਹਿਤ ਕਵਰ 5 ਲੱਖ ਤੋਂ ਵਧਾ ਕੇ 10 ਲੱਖ ਕਰ ਦਿੱਤਾ। ਇਸ ਤੋਂ ਬਾਅਦ 2023-24 ਲਈ ਇਹ ਰਕਮ ਵਧਾ ਕੇ 25 ਲੱਖ ਰੁਪਏ ਕਰ ਦਿੱਤੀ ਗਈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment