ਸਰਕਾਰ ਨੇ ਕੇਂਦਰ ਤੋਂ 20 ਸਤੰਬਰ ਤੋਂ ਝੋਨਾ ਖਰੀਦਣ ਦੀ ਮੰਗੀ ਇਜਾਜ਼ਤ

Rajneet Kaur
3 Min Read

ਨਿਊਜ਼ ਡੈਸਕ : ਕਿਸਾਨਾਂ ਦੀ ਮੰਗ ‘ਤੇ ਹਰਿਆਣਾ ਸਰਕਾਰ 56 ਸਾਲਾਂ ‘ਚ ਪਹਿਲੀ ਵਾਰ 20 ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਲਈ ਤਿਆਰ ਹੈ। ਇਸ ਦੇ ਲਈ ਕੇਂਦਰ ਤੋਂ ਇਜਾਜ਼ਤ ਮੰਗੀ ਗਈ ਹੈ। ਸਰਕਾਰ ਦੀ ਅਪੀਲ ‘ਤੇ ਜੇਕਰ ਕੇਂਦਰ ਸਰਕਾਰ 20 ਸਤੰਬਰ ਤੋਂ ਖਰੀਦ ਸ਼ੁਰੂ ਕਰ ਦਿੰਦੀ ਹੈ ਤਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। 1967 ਤੋਂ ਬਾਅਦ ਇਹ ਪਹਿਲੀ ਵਾਰ ਹੋਵੇਗਾ ਜਦੋਂ ਝੋਨੇ ਦੀ ਖਰੀਦ 20 ਸਤੰਬਰ ਤੋਂ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕਿ ਮੰਡੀਆਂ ਵਿੱਚ ਪੀਆਰ ਗਰੁੱਪ ਦੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ.ਪੀ ਦਲਾਲ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਕੇਂਦਰ ਤੋਂ ਜਲਦੀ ਹੀ ਖਰੀਦ ਦੀ ਆਗਿਆ ਮਿਲ ਜਾਵੇਗੀ ਅਤੇ ਇਜਾਜ਼ਤ ਮਿਲਣ ਤੋਂ ਬਾਅਦ ਹੀ  ਅਸੀਂ ਖਰੀਦ ਪ੍ਰਕਿਰਿਆ ਸ਼ੁਰੂ ਕਰ ਦਵਾਂਗੇ।

ਜੇ ਪੀ ਦਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਬੀਮਾ ਕੰਪਨੀ ਵੱਲੋਂ ਜਿਨ੍ਹਾਂ ਕਿਸਾਨਾਂ ਦਾ ਬੀਮਾ ਨਹੀਂ ਕੀਤਾ ਗਿਆ ਹੈ, ਹੁਣ ਉਨ੍ਹਾਂ ਦਾ ਬੀਮਾ ਸੂਬਾ ਸਰਕਾਰ ਕਰੇਗੀ। ਉਨ੍ਹਾਂ  ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਿਸਾਨ ਭਰਾਵਾਂ ਨੂੰ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ, ਸਰਕਾਰ ਹਰ ਸਥਿਤੀ ਵਿਚ ਉਨ੍ਹਾਂ ਦੇ ਨਾਲ ਖੜੀ ਹੈ। ਦੱਸ ਦੇਈਏ ਕਿ ਕਿਸਾਨਾਂ ਨੇ 15 ਸਤੰਬਰ ਤੋਂ ਖਰੀਦ ਸ਼ੁਰੂ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਲੈ ਕੇ ਕਰਨਾਲ, ਪਾਣੀਪਤ, ਕੈਥਲ ਸਮੇਤ ਕਈ ਜ਼ਿਲਿਆਂ ‘ਚ ਝੋਨਾ ਉਤਪਾਦਕ ਕਿਸਾਨਾਂ ਨੇ ਪ੍ਰਦਰਸ਼ਨ ਵੀ ਕੀਤਾ। ਹੁਣ ਤੱਕ ਸਰਕਾਰ ਹਰ ਸਾਲ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਦੀ ਹੈ।

ਖਾਦਾਂ ਦੀ ਉਪਲਬਧਤਾ ਸਬੰਧੀ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਡਾ: ਮਨਸੁਖ ਮੰਡਾਵੀਆ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਨੇ ਇਸ ਵਿਸ਼ੇ ‘ਤੇ ਕੇਂਦਰੀ ਮੰਤਰੀ ਨਾਲ ਵੀ ਗੱਲਬਾਤ ਕੀਤੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਸਮੇਂ ਬਾਜ਼ਾਰ ਵਿੱਚ ਬਾਜਰੇ ਦੀ ਕੀਮਤ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ ਹੈ। ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਬਾਜਰੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਫਿਲਹਾਲ ਸਰਕਾਰ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਅਤੇ ਜੇਕਰ ਬਾਜ਼ਾਰੀ ਕੀਮਤ ਇਹੀ ਰਹੀ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ ਭਾਵੰਤਰ ਭਰਪਾਈ ਯੋਜਨਾ ਤਹਿਤ ਪੈਸੇ ਦੇਵੇਗੀ ਜਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਸ਼ੁਰੂ ਕਰੇਗੀ। 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment