ਨਵੀਂ ਦਿੱਲੀ:- ਕੋਰੋਨਾ ਵਾਇਰਸ ਦੇ ਦੁਬਾਰਾ ਸ਼ੁਰੂ ਹੋਣ ’ਤੇ ਸਰਕਾਰ ਨੇ ਵੀ ਸਖਤੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਣੇ ਦੇਸ਼ ਦੇ6 ਸੂਬਿਆਂ ’ਚ ਕਈ ਥਾਈਂ ਰਾਤ ਦਾ ਕਰਫਿਊ ਲਾਉਂਦਿਆਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਡੀਜੀਸੀਏ ਨੇ ਏਅਰਲਾਈਨਜ਼ ਨੂੰ ਕਿਹਾ ਹੈ ਕਿ ਜੇਕਰ ਕਿਸੇ ਮੁਸਾਫ਼ਰ ਨੇ ਚਿਤਾਵਨੀਆਂ ਦੇ ਬਾਵਜੂਦ ਸਹੀ ਢੰਗ ਨਾਲ ਮਾਸਕ ਨਹੀਂ ਪਾਇਆ ਤਾਂ ਉਸ ਨੂੰ ਜਹਾਜ਼ ’ਚੋਂ ਉਤਾਰ ਦਿੱਤਾ ਜਾਵੇ। ਉਨ੍ਹਾਂ ਏਅਰਲਾਈਨਜ਼ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਪ੍ਰੋਟੋਕਾਲ ਦੀ ਉਲੰਘਣਾ ਕਰਦਾ ਹੈ ਤਾਂ ਉਸ ਨਾਲ ਸਖ਼ਤ ਵਤੀਰਾ ਅਪਣਾਇਆ ਜਾਵੇ।
ਸ਼ਹਿਰੀ ਹਵਾਬਾਜ਼ੀ ਮਾਮਲਿਆਂ ਸਬੰਧੀ ਡਾਇਰੈਕਟੋਰੇਟ ਜਨਰਲ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਹਵਾਈ ਸਫ਼ਰ ਦੌਰਾਨ ਸਮਾਜਿਕ ਦੂਰੀ ਵੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਯਮਾਂ ਦੀ ਪਾਲਣ ਨਹੀਂ ਕਰਦਾ ਹੈ ਉਸ ਨਾਲ ਕਾਨੂੰਨ ਕਾਰਵਾਈ ਕੀਤੀ ਜਾਵੇ।