ਲੋਕਾਂ ਨੂੰ ਵੱਡੀ ਖੁਸ਼ਖਬਰੀ ਦੇਣ ਦੀ ਤਿਆਰੀ ‘ਚ ਹੈ ਸਰਕਾਰ,ਅਗਲੇ 6 ਮਹੀਨਿਆਂ ਲਈ ਮਿਲੇਗਾ ਮੁਫਤ ਰਾਸ਼ਨ

Rajneet Kaur
2 Min Read

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਭਾਵ PMGKAY ਦੇ ਲਾਭਪਾਤਰੀਆਂ ਨੂੰ ਵੱਡੀ ਖਬਰ ਮਿਲ ਸਕਦੀ ਹੈ। ਸਰਕਾਰ ਅਗਲੇ ਤਿੰਨ ਤੋਂ ਛੇ ਮਹੀਨਿਆਂ ਲਈ ਮੁਫ਼ਤ ਰਾਸ਼ਨ ਦੇਣ ਦੀ ਤਿਆਰੀ ਕਰ ਰਹੀ ਹੈ।

ਰਿਪੋਰਟ ਮੁਤਾਬਕ ਸਰਕਾਰ ਇਸ ਸਮੇਂ ਗਰੀਬਾਂ ਨੂੰ ਮੁਫਤ 5 ਕਿਲੋ ਅਨਾਜ ਮੁਹੱਈਆ ਕਰਵਾ ਰਹੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਅਗਲੇ 3 ਤੋਂ 6 ਮਹੀਨਿਆਂ ਤੱਕ ਇਸ ਨੂੰ ਹੋਰ ਵਧਾ ਸਕਦੀ ਹੈ। ਹਾਲਾਂਕਿ, ਇਸ ਨਾਲ ਸਰਕਾਰ ‘ਤੇ 10 ਬਿਲੀਅਨ ਡਾਲਰ ਹੋਰ ਖਰਚ ਹੋਣਗੇ। ਭਾਰਤ ਨੇ ਅਪ੍ਰੈਲ 2020 ਤੋਂ ਆਪਣੇ ਮੁਫਤ ਭੋਜਨ ਪ੍ਰੋਗਰਾਮ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ’ ‘ਤੇ ਲਗਭਗ 43 ਬਿਲੀਅਨ ਡਾਲਰ ਖਰਚ ਕੀਤੇ ਹਨ। ਇੱਕ ਸਰਕਾਰੀ ਅਧਿਕਾਰੀ ਦੇ ਅਨੁਸਾਰ, ਛੇ ਮਹੀਨਿਆਂ ਦੇ ਵਾਧੇ ਨਾਲ ਸਰਕਾਰ ਨੂੰ ਵਾਧੂ 800 ਬਿਲੀਅਨ ਰੁਪਏ (10 ਬਿਲੀਅਨ ਡਾਲਰ) ਦਾ ਨੁਕਸਾਨ ਹੋ ਸਕਦਾ ਹੈ।

ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਕਿਹਾ ਕਿ ਸਰਕਾਰ ਮੁਫਤ ਰਾਸ਼ਨ ਯੋਜਨਾ ਨੂੰ 30 ਸਤੰਬਰ ਤੋਂ ਅੱਗੇ ਵਧਾਉਣ ਦੀ ਯੋਜਨਾ ਬਣਾ ਰਹੀ ਹੈ ਅਤੇ ਇਸ ਬਾਰੇ ਜਲਦੀ ਹੀ ਫੈਸਲਾ ਲਿਆ ਜਾ ਸਕਦਾ ਹੈ।ਹਾਲਾਂਕਿ ਇਸ ਬਾਰੇ ‘ਚ ਕਦੋਂ ਫੈਸਲਾ ਲਿਆ ਜਾਵੇਗਾ, ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment