ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ‘ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼– ਐਡਵੋਕੇਟ ਧਾਮੀ

Global Team
1 Min Read

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ‘ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ‘ਤੇ ਗੰਭੀਰ ਸਵਾਲ ਖੜੇ ਕਰਦਿਆਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਜਾਣਬੁੱਝ ਕੇ ਦਖਲ ਦਿੱਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਅਤੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ।ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਬੇਅਦਬੀ ਦੀਆਂ ਘਟਨਾਵਾਂ ‘ਚ ਇਨਸਾਫ਼ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਨਾ ਸਿਰਫ਼ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਸਰਕਾਰ ਅਸਫਲ ਰਹੀ ਹੈ, ਸਗੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਵੀ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ।

Share This Article
Leave a Comment