ਸਰਕਾਰ ਨੇ ਗੈਸ ਸਿਲੰਡਰ ਕੀਤਾ 200 ਰੁਪਏ ਸਸਤਾ

Rajneet Kaur
2 Min Read

ਨਿਊਜ਼ ਡੈਸਕ: ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ। ਅੱਜ ਕੈਬਨਿਟ ਮੀਟਿੰਗ ਵਿੱਚ ਗੈਸ ਸਿਲੰਡਰ ਦੀਆਂ ਕੀਮਤਾਂ ਨੂੰ ਲੈ ਕੇ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਗੈਸ ਸਿਲੰਡਰ ‘ਤੇ 200 ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਦਾ ਮਤਲਬ ਹੈ ਕਿ ਹੁਣ ਤੋਂ ਤੁਹਾਨੂੰ ਗੈਸ ਸਿਲੰਡਰ ਸਸਤੇ ‘ਚ ਮਿਲੇਗਾ।

ਮਿਲੀ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਉਜਵਲਾ ਸਕੀਮ ਤਹਿਤ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕੀਤੀ ਜਾਵੇਗੀ। ਇਹ ਫੈਸਲਾ ਅੱਜ ਪੀਐਮ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਕੈਬਨਿਟ ਉੱਜਵਲਾ ਸਕੀਮ ਤਹਿਤ 200 ਰੁਪਏ ਪ੍ਰਤੀ ਸਿਲੰਡਰ ਦੀ ਵਾਧੂ ਸਬਸਿਡੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰ ‘ਤੇ ਕਰੀਬ 7500 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।

ਗੈਸ ਸਿਲੰਡਰ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਅਗਸਤ ਦੀ ਪਹਿਲੀ ਤਰੀਕ ਨੂੰ ਦਿੱਲੀ ਵਿੱਚ ਘਰੇਲੂ ਰਸੋਈ ਗੈਸ ਦੀ ਕੀਮਤ 1103 ਰੁਪਏ ਸੀ। ਇਸ ਦੇ ਨਾਲ ਹੀ ਮੁੰਬਈ ‘ਚ ਗੈਸ ਸਿਲੰਡਰ ਦੀ ਕੀਮਤ 1102.50 ਰੁਪਏ, ਕੋਲਕਾਤਾ ‘ਚ 1129 ਰੁਪਏ ਅਤੇ ਚੇਨਈ ‘ਚ 1118.50 ਰੁਪਏ ਹੈ। ਮਾਰਚ ਤੋਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। ਇਸ ਦੇ ਨਾਲ ਹੀ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਈ ਵਾਰ ਉਤਾਰ-ਚੜ੍ਹਾਅ ਆਇਆ ਹੈ।

ਕੇਂਦਰ ਸਰਕਾਰ ਨੇ ਉੱਜਵਲਾ ਯੋਜਨਾ ਸਾਲ 2016 ਵਿੱਚ ਦੇਸ਼ ਭਰ ਵਿੱਚ ਸ਼ੁਰੂ ਕੀਤੀ ਸੀ। ਇਸ ਯੋਜਨਾ ਦੇ ਤਹਿਤ, ਲਾਭਪਾਤਰੀ ਇੱਕ ਸਾਲ ਵਿੱਚ ਕੁੱਲ 12 ਸਿਲੰਡਰਾਂ ‘ਤੇ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਸਰਕਾਰੀ ਸਕੀਮ ਤਹਿਤ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਨੂੰ ਰਸੋਈ ਗੈਸ ਕੁਨੈਕਸ਼ਨ ਦੀ ਸਹੂਲਤ ਮੁਫ਼ਤ ਦਿੱਤੀ ਜਾਂਦੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment