ਨਿਉਜ਼ ਡੈਸਕ: ਕੰਬੋਡੀਆ ਨੇ ਸਕੂਲਾਂ ‘ਚ ਐਨਰਜੀ ਡਰਿੰਕ ‘ਤੇ ਪਾਬੰਦੀ ਲਗਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ‘ਚ ਸ਼ੂਗਰ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਰਕਾਰ ਨੇ ਇਹ ਫੈਸਲਾ ਲਿਆ ਹੈ। ਉਪ-ਪ੍ਰਧਾਨ ਮੰਤਰੀ, ਸਿੱਖਿਆ, ਯੁਵਾ ਅਤੇ ਖੇਡ ਮੰਤਰੀ ਹੈਂਗ ਚੁਓਨ ਨਾਰੋਨ ਨੇ ਕਿਹਾ ਕਿ ਇਹ ਕਦਮ ਗੈਰ-ਸੰਚਾਰੀ ਬਿਮਾਰੀਆਂ ਖਾਸ ਕਰਕੇ ਸ਼ੂਗਰ ਅਤੇ ਐਨਰਜੀ ਡਰਿੰਕਸ ਦੀ ਵਰਤੋਂ ਨਾਲ ਹੋਣ ਵਾਲੇ ਖਤਰੇ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਦੇਸ਼ ਭਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਨਾਲ-ਨਾਲ ਤਕਨੀਕੀ ਸੰਸਥਾਵਾਂ ‘ਤੇ ਲਾਗੂ ਹੋਵੇਗੀ।
ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ‘ਚ ‘ਸਕੂਲਾਂ ਦੇ ਅੰਦਰ ਅਤੇ ਆਲੇ-ਦੁਆਲੇ ਹਰ ਤਰ੍ਹਾਂ ਦੇ ਐਨਰਜੀ ਡਰਿੰਕਸ ਦੀ ਵਰਤੋਂ, ਵੰਡ, ਵਿਕਰੀ ਅਤੇ ਇਸ਼ਤਿਹਾਰਬਾਜ਼ੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।’ ਨਰੋਨ ਨੇ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਨੂੰ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਲਈ ਇਕੱਠੇ ਹੋਣ ‘ਤੇ ਐਨਰਜੀ ਡਰਿੰਕਸ ਦੇ ਮਾੜੇ ਪ੍ਰਭਾਵਾਂ ਬਾਰੇ ਯਾਦ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਹ ਦੱਸਣ ਲਈ ਕਿਹਾ ਕਿ ਅਜਿਹੇ ਡਰਿੰਕਸ ਕਿੰਨੇ ਹਾਨੀਕਾਰਕ ਹਨ। ਉਨ੍ਹਾਂ ਸਕੂਲਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇਕਰ ਕੋਈ ਸਕੂਲ ਪਾਬੰਦੀਆਂ ਦੀ ਉਲੰਘਣਾ ਕਰਦਾ ਹੈ ਤਾਂ ਸਕੂਲ ਦੇ ਅੰਦਰ ਅਤੇ ਆਲੇ-ਦੁਆਲੇ ਦੇ ਵਿਕਰੇਤਾਵਾਂ ਤੋਂ ਐਨਰਜੀ ਡਰਿੰਕਸ ਜ਼ਬਤ ਕਰ ਲਏ ਜਾਣ ਅਤੇ ਉਨ੍ਹਾਂ ਦੇ ਸਟਾਲਾਂ ਦੇ ਕਿਰਾਏ ਦੇ ਸਮਝੌਤੇ ਰੱਦ ਕੀਤੇ ਜਾਣਗੇ। ਇਹ ਪਾਬੰਦੀ ਕੰਬੋਡੀਆ ਦੇ ਪ੍ਰਧਾਨ ਮੰਤਰੀ ਹੁਨ ਮਾਨੇਟ ਦੇ ਉਸ ਬਿਆਨ ਤੋਂ ਕੁਝ ਘੰਟਿਆਂ ਬਾਅਦ ਲਗਾਈ ਗਈ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਦੇਸ਼ ਵਿਚ ਸ਼ੂਗਰ ਦੇ ਮਾਮਲੇ ਵਧੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।