ਨਿਊਜ਼ ਡੈਸਕ: ਗੁਜਰਾਤ ਦੇ ਪਾਟਨ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਅਹਿਮਦਾਬਾਦ ਵਿੱਚ ਮਕੈਨਿਕ ਵਜੋਂ ਕੰਮ ਕਰਨ ਵਾਲੇ ਡੂਡਖਾ ਪਿੰਡ ਦੇ ਇੱਕ ਨੌਜਵਾਨ ਨੂੰ ਬੈਂਗਲੁਰੂ ਜੀਐਸਟੀ ਵਿਭਾਗ ਵੱਲੋਂ 1.96 ਕਰੋੜ ਰੁਪਏ ਦਾ ਟੈਕਸ ਨੋਟਿਸ ਮਿਲਿਆ ਹੈ। ਮਹਿਜ਼ 16-17 ਹਜ਼ਾਰ ਰੁਪਏ ਦੀ ਮਹੀਨਾਵਾਰ ਆਮਦਨ ਨਾਲ ਆਪਣਾ ਪਰਿਵਾਰ ਚਲਾਉਣ ਵਾਲੇ ਸੁਨੀਲ ਲਈ ਇਹ ਨੋਟਿਸ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਸੀ।
ਜਾਂਚ ‘ਚ ਸਾਹਮਣੇ ਆਇਆ ਕਿ ਸੁਨੀਲ ਸਥਵਾੜਾ ਦੇ ਨਾਂ ‘ਤੇ 11 ਕੰਪਨੀਆਂ ਚੱਲ ਰਹੀਆਂ ਸਨ, ਜੋ ਦੇਸ਼ ਦੇ ਵੱਖ-ਵੱਖ ਸੂਬਿਆਂ ਜਿਵੇਂ ਉੱਤਰ ਪ੍ਰਦੇਸ਼, ਮਨੀਪੁਰ, ਤ੍ਰਿਪੁਰਾ, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ ਅਤੇ ਅੰਡੇਮਾਨ ਨਿਕੋਬਾਰ ‘ਚ ਰਜਿਸਟਰਡ ਸਨ। ਇਹ ਵੀ ਪਤਾ ਲੱਗਾ ਕਿ ਇਨ੍ਹਾਂ ਕੰਪਨੀਆਂ ਦੀ ਰਜਿਸਟ੍ਰੇਸ਼ਨ ਲਈ ਸੁਨੀਲ ਦੇ ਫਰਜ਼ੀ ਆਧਾਰ ਅਤੇ ਪੈਨ ਕਾਰਡਾਂ ਦੀ ਵਰਤੋਂ ਕੀਤੀ ਗਈ ਸੀ।
ਟੈਕਸ ਨੋਟਿਸ ਮਿਲਣ ਤੋਂ ਬਾਅਦ ਸੁਨੀਲ ਨੇ ਵਕੀਲ ਨਾਲ ਸੰਪਰਕ ਕੀਤਾ ਅਤੇ ਦਸਤਾਵੇਜ਼ਾਂ ਦੀ ਜਾਂਚ ਕਰਵਾਈ। ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਦਾ ਪਤਾ ਲੱਗਣ ਤੋਂ ਬਾਅਦ, ਉਸਨੇ ਗ੍ਰਹਿ ਵਿਭਾਗ ਅਤੇ ਕ੍ਰਾਈਮ ਬ੍ਰਾਂਚ ਕੋਲ ਸ਼ਿਕਾਇਤ ਦਰਜ ਕਰਵਾਈ। ਸੁਨੀਲ ਦਾ ਕਹਿਣਾ ਹੈ ਕਿ ਇਹ ਰੈਕੇਟ ਉਸ ਦੇ ਦਸਤਾਵੇਜ਼ਾਂ ਦੀ ਦੁਰਵਰਤੋਂ ਕਰਕੇ ਚਲਾਇਆ ਗਿਆ ਹੈ। ਮਾਮਲੇ ਦੀ ਜਾਂਚ ਗਾਂਧੀਨਗਰ ਸੀਆਈਡੀ ਕ੍ਰਾਈਮ ਨੂੰ ਸੌਂਪ ਦਿੱਤੀ ਗਈ ਹੈ। ਜਾਂਚ ਤੋਂ ਬਾਅਦ ਸਪੱਸ਼ਟ ਹੋਵੇਗਾ ਕਿ ਇਹ ਰੈਕੇਟ ਕੌਣ ਚਲਾ ਰਿਹਾ ਸੀ, ਅਸਲ ਮੁਲਜ਼ਮ ਕੌਣ ਹੈ ਅਤੇ ਉਸ ਦਾ ਮਕਸਦ ਕੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।