ਹਾਈ ਕੋਰਟ ਨੇ ਬਹੁ-ਕਰੋੜੀ ਸਿੰਚਾਈ ਘਪਲਾ ਮਾਮਲੇ ‘ਚ KBS ਸਿੱਧੂ ਨੂੰ ਦਿਤੀ ਵੱਡੀ ਰਾਹਤ, ਕਾਰਵਾਈ ’ਤੇ ਲਗਾਈ ਰੋਕ

Rajneet Kaur
2 Min Read

 ਚੰਡੀਗੜ੍ਹ : ਪੰਜਾਬ ਵਿੱਚ ਸਾਲ 2017 ਵਿੱਚ ਹੋਏ ਬਹੁ-ਕਰੋੜੀ ਸਿੰਚਾਈ ਘਪਲੇ ਦੀ ਵਿਜੀਲੈਂਸ ਵੱਲੋਂ ਜਾਂਚ ਮੁੜ ਖੋਲ੍ਹਣ ਦੇ ਮਾਮਲੇ ਵਿੱਚ ਸਾਬਕਾ IAS ਅਧਿਕਾਰੀ KBS ਸਿੱਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ।  ਹਾਈਕੋਰਟ ਨੇ ਅਗਲੇ ਹੁਕਮਾਂ ਤੱਕ ਉਨ੍ਹਾਂ ਵਿਰੁੱਧ ਕਿਸੇ ਵੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ ।ਹੁਣ  ਸੁਣਵਾਈ ਅਗਲੇ ਸਾਲ 8 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਸਿੱਧੂ ਨੇ ਹਾਈਕੋਰਟ ਨੂੰ ਅਪੀਲ ਕੀਤੀ ਸੀ ਕਿ ਇਸ ਮਾਮਲੇ ਦੀ ਮੁੜ ਜਾਂਚ ਕੀਤੀ ਜਾਵੇ ਅਤੇ ਉਸ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ ਨੂੰ ਰੱਦ ਕੀਤਾ ਜਾਵੇ। ਸਿੱਧੂ ਨੇ ਆਪਣੀ ਪਟੀਸ਼ਨ ‘ਚ ਕਿਹਾ ਕਿ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ। ਇੱਥੋਂ ਤੱਕ ਕਿ ਚਲਾਨ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਦੋਂ ਕਿ ਉਸ ਦਾ ਨਾਮ ਕੇਸ ਦੀ FIR ਵਿੱਚ ਵੀ ਨਹੀਂ ਸੀ।

ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਰੋਕੂ (ਸੋਧ) ਐਕਟ ਤਹਿਤ ਤਿੰਨ ਸਾਬਕਾ ਆਈਏਐਸ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਨ ਦੀ ਇਜਾਜ਼ਤ ਦਿੱਤੀ ਸੀ। ਸਾਬਕਾ ਮੰਤਰੀਆਂ ਦੇ ਕੁਝ ਨਿੱਜੀ ਸਟਾਫ ਮੈਂਬਰਾਂ ਸਮੇਤ ਸਾਰੇ ਸ਼ੱਕੀਆਂ ‘ਤੇ ਠੇਕੇਦਾਰਾਂ ਤੋਂ ਰਿਸ਼ਵਤ ਲੈ ਕੇ ਉਨ੍ਹਾਂ ਨੂੰ ਸਿੰਚਾਈ ਵਿਭਾਗ ‘ਚ 1200 ਕਰੋੜ ਰੁਪਏ ਦੇ ਕੰਮ ਅਲਾਟ ਕਰਨ ਦਾ ਦੋਸ਼ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment