ਹਾਈਕੋਰਟ ਨੇ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ‘ਤੇ ਅਗਲੇ ਹੁਕਮਾਂ ਤੱਕ ਲਗਾਈ ਰੋਕ

Rajneet Kaur
2 Min Read

ਚੰਡੀਗੜ੍ਹ- ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਜਾਣ ਮਗਰੋਂ ਮਨੀਸ਼ਾ ਗੁਲਾਟੀ ਨੇ ਦੁਬਾਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਹੈ।  ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਮਹਿਲਾ ਕਮਿਸ਼ਨ ਚੇਅਰਮੈਨ ਅਹੁਦੇ ‘ਤੇ ਅਗਲੇ ਹੁਕਮਾਂ ਤੱਕ ਨਿਯੁਕਤੀ ‘ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਹਾਈਕੋਰਟ ਨੇ ਕਿਹਾ ਕਿ ਸਰਕਾਰ ਭਰਤੀ ਪ੍ਰਕਿਰਿਆ ਜਾਰੀ ਰੱਖ ਸਕਦੀ ਹੈ ਪਰ ਨਵੀਆਂ ਨਿਯੁਕਤੀਆਂ ਨਹੀਂ ਕਰੇਗੀ। ਦੱਸ ਦਈਏ ਕਿ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਗਏ ਗੁਲਾਟੀ ਨੇ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਪਰ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਪਰ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਸਿੰਗਲ ਬੈਂਚ ਵੱਲੋਂ ਬਰਖਾਸਤਗੀ ਦੇ ਫੈਸਲੇ ਨੂੰ ਹਾਈ ਕੋਰਟ ਦੇ ਡਬਲ ਬੈਂਚ ਵਿੱਚ ਚੁਣੌਤੀ ਦਿੱਤੀ ਹੈ। ਚੀਫ਼ ਜਸਟਿਸ ਰਵੀਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੀ ਡਬਲ ਬੈਂਚ ਨੇ ਮਨੀਸ਼ਾ ਗੁਲਾਟੀ ਦੀ ਇਸ ਅਪੀਲ ‘ਤੇ ਇਹ ਹੁਕਮ ਦਿੰਦਿਆਂ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ‘ਚ ਜਵਾਬ ਵੀ ਮੰਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment