ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਫਰਲੋ ਦੇਣ ‘ਤੇ ਨੋਟਿਸ ਕੀਤਾ ਜਾਰੀ

TeamGlobalPunjab
1 Min Read

ਚੰਡੀਗੜ੍ਹ:  ਹਾਈਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇਣ ‘ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਜਸਟਿਸ ਬੀਐਸ ਵਾਲੀਆ ਨੇ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਸੋਮਵਾਰ ਨੂੰ ਅਦਾਲਤ ਵਿਚ ਸਾਰੇ ਦਸਤਾਵੇਜ਼ ਅਤੇ ਰਿਕਾਰਡ ਪੇਸ਼ ਕਰਨ ਦਾ ਹੁਕਮ ਵੀ ਦਿੱਤਾ। ਜਿਸ ਦੇ ਆਧਾਰ ‘ਤੇ ਸਰਕਾਰ ਨੇ ਫਰਲੋ ਜਾਰੀ ਕੀਤੀ ਗਈ ਸੀ।

ਅਦਾਲਤ ਨੇ ਇਸ ਮਾਮਲੇ ਵਿੱਚ ਸਰਕਾਰ ਨੂੰ ਲਿਖਤੀ ਹਲਫ਼ਨਾਮਾ ਦਾਇਰ ਕਰਕੇ ਆਪਣਾ ਪੱਖ ਪੇਸ਼ ਕਰਨ ਦਾ ਹੁਕਮ ਵੀ ਦਿੱਤਾ ਹੈ। ਬਹਿਸ ਦੌਰਾਨ ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ ਨੇ ਅਦਾਲਤ ਨੂੰ ਦੱਸਿਆ ਕਿ ਰੋਹਤਕ ਡਿਵੀਜ਼ਨ ਦੇ ਕਮਿਸ਼ਨਰ ਨੇ ਪੁਲਿਸ ਰਿਪੋਰਟ ਅਤੇ ਚੰਗੇ ਆਚਰਣ ਵਾਲੇ ਕੈਦੀਆਂ ਦੇ ਨਿਯਮਾਂ ਦੇ ਆਧਾਰ ‘ਤੇ ਕੁਝ ਸ਼ਰਤਾਂ ਦੇ ਨਾਲ ਫਰਲੋ ਜਾਰੀ ਕੀਤਾ ਹੈ। ਜੇਕਰ ਸ਼ਰਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਤਾਂ ਛੁੱਟੀ ਰੱਦ ਕੀਤੀ ਜਾ ਸਕਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment