ਹਾਈ ਕੋਰਟ ਨੇ ਚਰਨਜੀਤ ਚੰਨੀ ਖ਼ਿਲਾਫ਼ ਦਰਜ ਹੋਇਆ ਕੇਸ ਰੱਦ ਕਰਨ ਦੇ ਦਿੱਤੇ ਹੁਕਮ

Rajneet Kaur
2 Min Read

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਰਾਹਤ ਦਿੱਤੀ ਹੈ।ਹੁਣ ਹਾਈਕੋਰਟ ਨੇ ਕੇਸ ਰੱਦ ਕਰਨ ਦੇ ਹੁਕਮ ਦਿਤੇ ਹਨ। ਇਹ ਐਫਆਈਆਰ ਕੋਵਿਡ ਪ੍ਰੋਟੋਕੋਲ ਨੂੰ ਤੋੜਨ ਲਈ 2021 ਵਿਚ ਇਨ੍ਹਾਂ ਸਾਰੇ ਨੇਤਾਵਾਂ ਵਿਰੁਧ ਦਰਜ ਕੀਤੀ ਗਈ ਸੀ। ਇਹ ਕੇਸ ਉਨ੍ਹਾਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਲਵਿੰਦਰ ਕੰਗ, ਅਰੁਣ ਨਾਰੰਗ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਵਿਜੇ ਸਾਂਪਲਾ ਦੇ ਨਾਲ-ਨਾਲ ਅਸ਼ਵਨੀ ਸ਼ਰਮਾ, ਤਰੁਣ ਚੁੱਘ ਅਤੇ ਕਈ ਹੋਰਾਂ ਖ਼ਿਲਾਫ਼ ਦਰਜ ਕੀਤੇ ਗਏ ਸਨ।

ਮੈਜਿਸਟਰੇਟ ਅਨੁਸਾਰ, ਧਾਰਾ 188 ਅਤੇ ਧਾਰਾ 144 ਕੋਰੋਨਾ ਸਮੇਂ ਦੌਰਾਨ ਲਗਾਈ ਗਈ ਸੀ। ਇਨ੍ਹਾਂ ਆਗੂਆਂ ਖ਼ਿਲਾਫ਼ ਚੰਡੀਗੜ੍ਹ ਦੇ ਵੱਖ-ਵੱਖ ਥਾਣਿਆਂ ਵਿੱਚ ਇਹ ਕੇਸ ਦਰਜ ਹਨ। ਜਿਸ ਦੇ ਖ਼ਿਲਾਫ਼ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਆਗੂਆਂ ਨੇ ਪਟੀਸ਼ਨ ‘ਚ ਦਲੀਲ ਦਿਤੀ ਸੀ ਕਿ  ਆਈਪੀਸੀ ਦੀ ਧਾਰਾ 188 ਨਾਲ ਸਬੰਧਿਤ ਅਪਰਾਧ ਤਹਿਤ ਸ਼ਿਕਾਇਤ ਤੋਂ ਬਿਨਾਂ ਕੋਈ FIR ਦਰਜ ਨਹੀਂ ਕੀਤੀ ਜਾ ਸਕਦੀ। CRPC ਦੀ ਧਾਰਾ 195 ਦੇ ਅਨੁਸਾਰ, ਅਦਾਲਤ ਖੁਦ ਆਈਪੀਸੀ ਦੀ ਧਾਰਾ 172 ਤੋਂ 188 ਦੇ ਤਹਿਤ ਕਿਸੇ ਵੀ ਅਪਰਾਧ ਦਾ ਨੋਟਿਸ ਨਹੀਂ ਲੈ ਸਕਦੀ। ਫਿਰ ਵੀ ਇਹ ਮਾਮਲੇ ਬਿਨਾਂ ਕਿਸੇ ਸ਼ਿਕਾਇਤ ਦੇ ਦਰਜ ਕੀਤੇ ਗਏ ਹਨ। ਜਿਸ ਤੋਂ ਬਾਅਦ ਅਦਾਲਤ ਨੇ ਸਾਰੇ ਕੇਸ ਖਾਰਜ ਕਰਨ ਦੇ ਹੁਕਮ ਦਿੱਤੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment