ਸਾਧੂ ਸਿੰਘ ਧਰਮਸੌਤ ਮਾਮਲੇ ‘ਚ ਹਾਈਕੋਰਟ ਨੇ ਜ਼ਮਾਨਤ ਬਾਰੇ ਫ਼ੈਸਲਾ ਰਖਿਆ ਸੁਰੱਖ਼ਿਅਤ

Rajneet Kaur
1 Min Read

ਚੰਡੀਗੜ੍ਹ: ਮੁਹਾਲੀ ਦੀ ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖ ਲਿਆ ਹੈ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਧੂ ਸਿੰਘ ਧਰਮਸੋਤ ਨੂੰ 6 ਫ਼ਰਵਰੀ ਨੂੰ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ।ਇਸ ਮਾਮਲੇ ‘ਚ ਧਰਮਸੋਤ ਨੇ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ, ਜਿਸ ‘ਤੇ ਹਾਈ ਕੋਰਟ ਨੇ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਬਹਿਸ ਤੋਂ ਬਾਅਦ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ |

ਵਿਜੀਲੈਂਸ ਬਿਊਰੋ ਦਾ ਇਲਜ਼ਾਮ ਹੈ ਕਿ ਉਨ੍ਹਾਂ ਕੋਲ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਸਾਹਮਣੇ ਆਈ ਹੈ। ਵਿਜੀਲੈਂਸ ਅਨੁਸਾਰ ਜਾਂਚ ਮਗਰੋਂ ਸਾਧੂ ਸਿੰਘ ਧਰਮਸੋਤ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਸ਼ੁਰੂਆਤੀ ਜਾਂਚ ‘ਚ ਪਾਇਆ ਗਿਆ ਕਿ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ 2016 ਤੋਂ 2022 ਤੱਕ 2.37 ਕਰੋੜ ਰੁਪਏ ਦੀ ਆਮਦਨ ਸੀ, ਜਦਕਿ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ। ਜੋ ਕਿ 6.39 ਕਰੋੜ ਰੁਪਏ ਵੱਧ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment