ਹਾਈਕੋਰਟ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਦੀ ਖੁਦ ਕਰਵਾਏਗੀ ਜਾਂਚ

Rajneet Kaur
3 Min Read

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ  ਬੁੱਧਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ  ਦੇ ਇੰਟਰਵਿਊ ‘ਤੇ  ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਹੈ। ਇਸ ਲਈ ਹੋਰ ਜਾਂਚ ਦੀ ਲੋੜ ਹੈ। ਇੱਥੇ ਹੀ ਬਸ ਨਹੀਂ, ਹਾਈਕੋਰਟ ਵੱਲੋਂ ਇਸ ਮਾਮਲੇ ਦੀ ਖ਼ੁਦ ਜਾਂਚ ਕਰਵਾਉਣ ਦੀ ਗੱਲ ਵੀ ਆਖੀ ਗਈ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਵਿਚ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿਚੋਂ ਹੋਈ ਇੰਟਰਵਿਊ ਦੇ ਮਾਮਲੇ ’ਤੇ ਹੁਣ ਹਾਈਕੋਰਟ ਵੱਲੋਂ ਖ਼ੁਦ ਜਾਂਚ ਕਰਵਾਈ ਜਾਵੇਗੀ।

ਅਦਾਲਤ ਨੇ ਜਾਂਚ ਲਈ ਪੰਜਾਬ ਸਰਕਾਰ ਤੋਂ ਐਸਪੀ ਰੈਂਕ ਜਾਂ ਇਸ ਤੋਂ ਉੱਪਰ ਦੇ ਅਧਿਕਾਰੀਆਂ ਦੇ ਨਾਂ ਮੰਗੇ ਹਨ। ਅਦਾਲਤ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਕਈ ਸ਼ਾਨਦਾਰ ਅਧਿਕਾਰੀ ਹਨ, ਜੋ ਜਾਂਚ ਕਰਨ ਵਿੱਚ ਸਮਰੱਥ ਹਨ। ਇਨ੍ਹਾਂ ਅਫਸਰਾਂ ਦੇ ਨਾਂ ਦਿੱਤੇ ਜਾਣ ਅਤੇ ਇਹ ਅਫਸਰ ਐਸਪੀ ਰੈਂਕ ਤੋਂ ਘੱਟ ਨਾ ਹੋਣ।

ਇਸ ਮਾਮਲੇ ਵਿੱਚ ਹਾਈਕੋਰਟ ਦੀ ਸਹਾਇਤਾ ਕਰ ਰਹੀ ਐਡਵੋਕੇਟ ਤਨੂ ਬੇਦੀ ਨੇ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਦੀ ਸਿੱਟ ਵੱਲੋਂ ਕੀਤੀ ਗਈ ਜਾਂਚ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਕਈ ਖਾਮੀਆਂ ਹਨ ਅਤੇ ਬਿਹਤਰ ਜਾਂਚ ਹੋ ਸਕਦੀ ਸੀ। ਉਨ੍ਹਾਂ ਨੇ ਕਿਹਾ ਕਿ ਉਹ ਵਿਸ਼ਵਾਸ ਹੀ ਨਹੀਂ ਕਰ ਸਕਦੇ ਕਿ ਜੇਲ੍ਹ ਪ੍ਰਸ਼ਾਸਨ ਦੀ ਮਿਲੀਭੁਗਤ ਤੋਂ ਬਿਨਾਂ ਇੰਨੀ ਲੰਬੀ ਇੰਟਰਵਿਊ ਹੋ ਸਕਦੀ ਸੀ।

ਅਦਾਲਤ ਵਿੱਚ ਸਹਾਇਕ ਵਕੀਲ ਤਨੂ ਬੇਦੀ ਨੇ ਵੀ ਪਹਿਲੀ ਅਤੇ ਦੂਜੀ ਇੰਟਰਵਿਊ ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲੀ ਇੰਟਰਵਿਊ ਤੋਂ ਬਾਅਦ ਡੀਜੀਪੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਸਪੱਸ਼ਟੀਕਰਨ ਦਿੱਤਾ ਗਿਆ ਸੀ ਪਰ ਦੂਜੀ ਇੰਟਰਵਿਊ ਵਿੱਚ ਕੱਪੜੇ ਅਤੇ ਵਾਲਾਂ ਦਾ ਸਟਾਈਲ ਇੱਕੋ ਜਿਹਾ ਨਿਕਲਿਆ। ਇੰਨਾ ਹੀ ਨਹੀਂ, ਇੰਟਰਵਿਊ ‘ਚ ਲਾਰੇਂਸ ਜੋ ਕਹਿ ਰਿਹਾ ਹੈ, ਇਸ ਤੋਂ ਪਤਾ ਚੱਲਦਾ ਹੈ ਕਿ ਇਹ ਇੰਟਰਵਿਊ 6-7 ਮਾਰਚ ਦੇ ਵਿਚਕਾਰ ਹੋਇਆ ਸੀ ਅਤੇ ਇਸ ਦੀ ਜਾਂਚ ਮੁਸ਼ਕਿਲ ਨਹੀਂ ਹੈ।

- Advertisement -

ਦੱਸ ਦਈਏ ਕਿ ਬੀਤੀ ਸੁਣਵਾਈ ਦੌਰਾਨ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਕਹਿਣਾ ਸੀ ਕਿ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਪੰਜਾਬ ਨਹੀਂ ਬਲਕਿ ਰਾਜਸਥਾਨ ਦੀ ਜੇਲ੍ਹ ਵਿਚੋਂ ਹੋਈ ਹੋ ਸਕਦੀ ਹੈ। ਫਿਲਹਾਲ ਹੁਣ ਜਦੋਂ ਇਸ ਮਾਮਲੇ ਨੂੰ ਹਾਈਕੋਰਟ ਵੱਲੋਂ ਆਪਣੇ ਹੱਥ ਵਿਚ ਲੈਣ ਦੀ ਗੱਲ ਆਖੀ ਜਾ ਰਹੀ ਐ ਤਾਂ ਇਸ ਮਾਮਲੇ ਦਾ ਸੱਚ ਜਲਦ ਸਾਹਮਣੇ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

 

Share this Article
Leave a comment