ਪੰਜਾਬ ਦੀ ਮਾਨ ਸਰਕਾਰ ਅੱਜ ਆਪਣਾ ਦੂਜਾ ਬਜਟ ਪੇਸ਼ ਕਰੇਗੀ। ਪੰਜਾਬ ਦੇ ਬਜਟ ਪੇਸ਼ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ। ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ। ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ ਤੇ ‘ਰੰਗਲੇ ਪੰਜਾਬ’ ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ।
ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ…ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ 'ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ…
ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ…ਤੇ 'ਰੰਗਲੇ ਪੰਜਾਬ' ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ…
— Bhagwant Mann (@BhagwantMann) March 10, 2023
ਦੱਸ ਦਈਏ ਕਿ ਵਿਧਾਨ ਸਭਾ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ ਅਤੇ 11 ਵਜੇ ਪੰਜਾਬ ਦਾ ਸਾਲਾਨਾ ਬਜਟ ਪੇਸ਼ ਕੀਤਾ ਜਾਵੇਗਾ। ਪ੍ਰਸ਼ਨਕਾਲ ਦੇ ਨਾਲ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ। ਫਿਲਹਾਲ ਸਾਰਿਆਂ ਦੀਆਂ ਨਜ਼ਰ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਪਿਟਾਰੇ ’ਤੇ ਹਨ ਕਿ ਉਨ੍ਹਾਂ ਦੇ ਪਿਟਾਰੇ ਚੋਂ ਕਿਸ ਲਈ ਕੀ ਕੁਝ ਨਿਕਲਦਾ ਹੈ।