ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਸੁਪਰੀਮ ਕੋਰਟ ਅੱਜ ਸੁਣਵਾਈ ਲਈ ਰਾਜ਼ੀ

Rajneet Kaur
1 Min Read

ਨਿਊਜ਼ ਡੈਸਕ:  ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਬਜਟ ਇਜਲਾਸ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ।  ਦੱਸ ਦਈਏ ਕਿ ਬਜਟ ਇਜਲਾਸ ਦੇ ਲਈ ਹਾਲੇ ਤੱਕ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਪ੍ਰਵਾਨਗੀ ਨਹੀਂ ਮਿਲੀ ਹੈ। ਹਾਲਾਂਕਿ ਬਜਟ ਇਜਲਾਸ ਦੀ ਪ੍ਰਵਾਨਗੀ ਨਾ ਮਿਲਣ ’ਤੇ ਪੰਜਾਬ ਸਰਕਾਰ ਸੁਪਰਿਮ ਕੋਰਟ ਪਹੁੰਚ ਚੁੱਕੀ ਹੈ। ਜਿਸ ’ਤੇ ਅੱਜ ਸਰਬਉੱਚ ਅਦਾਲਤ ’ਚ ਮਾਮਲੇ ’ਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ।

ਦਸ ਦਈਏ ਕਿ 3 ਮਾਰਚ ਤੋਂ ਪੰਜਾਬ ਵਿਧਾਨ ਸਭਾ ਸੈਸ਼ਨ ਬੁਲਾਉਣ ਤੋਂ ਰਾਜਪਾਲ ਵੱਲੋਂ ਇਨਕਾਰ ਕਰਨ ਵਿਰੁੱਧ ਰਾਜ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰਨ ਲਈ ਤਿਆਰ ਹੈ। ਸਰਵਉੱਚ ਅਦਾਲਤ ਅੱਜ ਬਾਅਦ ਦੁਪਹਿਰ ਸਵਾ ਤਿੰਨ ਵਜੇ ਸੁਣਵਾਈ ਕਰੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment