ਮਾਨਸਾ : ਮਾਨਸਾ ਦੇ ਬੋਹਾ ਕਸਬੇ ਦੇ ਥਾਣਾ ਇੰਚਾਰਜ ਨੇ ਦੇਰ ਰਾਤ ਸ਼ਰਾਬ ਦੇ ਨਸ਼ੇ ‘ਚ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਸੇਵਾਦਾਰਾਂ ਦੀ ਕੁੱਟਮਾਰ ਅਤੇ ਦੁਰਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਵਿੱਚ ਉਹ ਗੁਰੂ ਘਰ ਦੇ ਅੰਦਰ ਵੜਿਆ ਅਤੇ ਫਿਰ ਸੇਵਾਦਾਰ ਨੂੰ ਭੱਦੀ ਸ਼ਭਦਾਵਲੀ ਵਰਤੀ ਅਤੇ ਫਿਰ ਕੁੱਟਮਾਰ ਕੀਤੀ । ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪਿੰਡ ਵਾਸੀਆਂ ਵੱਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਦੇ ਬਾਅਦ ਪਿੰਡ ਵਾਲਿਆਂ ਨੇ ਇਕੱਠੇ ਹੋਕੇ ਥਾਣਾ ਬੋਹਾ ਦੇ ਸਾਾਹਮਣੇ ਧਰਨਾ ਦਿੱਤਾ । ਪਿੰਡ ਵਾਲਿਆਂ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਥਾਣਾ ਮੁਖੀ ਬੋਹਾ ਨੇ ਦੇਰ ਰਾਤ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਬੇਅਦਬੀ ਕੀਤੀ ਹੈ।
DSP ਗੁਰਪ੍ਰੀਤ ਸਿੰਘ ਨੇ ਕਿਹਾ ਕਿ ਬੋਹਾ ਗੁਰਦੁਆਰਾ ਸਾਹਿਬ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਅਸੀਂ ਇਸ ਮਾਮਲੇ ਦੀ ਵਿਭਾਗੀ ਜਾਂਚ ਕਰਵਾ ਰਹੇ ਹਾਂ। ਜੇਕਰ ਸਬੂਤ ਮਿਲੇ ਤਾਂ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।