ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 2015 ਵਿੱਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਅਦਾਲਤ ਵਿੱਚ ਕੀਤੇ ਖੁਲਾਸੇ ’ਤੇ ਪ੍ਰਤੀਕਿਰਿਆ ਦਿੱਤੀ ਹੈ।
ਬਿਆਨਾਂ ਤੋਂ ਬਾਅਦ ਇਸ ਮਾਮਲੇ ਵਿੱਚ ਨਾਮਜ਼ਦ ਡੇਰੇ ਨਾਲ ਹਨੀਪ੍ਰੀਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰਦੀਪ ਕਲੇਰ ਨੇ 26 ਫਰਵਰੀ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ 164 ਬਿਆਨ ਦਿੱਤੇ ਸਨ। ਜਿਸ ‘ਚ ਕਿਹਾ ਗਿਆ ਸੀ ਕਿ ਬੇਅਦਬੀ ਦੀ ਘਟਨਾ ਨੂੰ ਕਥਿਤ ਤੌਰ ‘ਤੇ ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਅੰਜਾਮ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੀ ਹੈ। ਹਾਲਾਂਕਿ ਹਾਲ ਹੀ ‘ਚ ਹਾਈ ਕੋਰਟ ਨੇ ਬਾਬੇ ਦੇ ਕੇਸ ਦੀ ਪ੍ਰਸੀਡਿੰਗ ‘ਤੇ ਰੋਕ ਲਗਾ ਦਿੱਤੀ ਸੀ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਬਰਗਾੜੀ ਬੇਅਦਬੀ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪ੍ਰਦੀਪ ਕਲੇਰ ਵੱਲੋਂ ਅਦਾਲਤ ਵਿੱਚ ਦਰਜ ਕਰਵਾਏ ਗਏ ਬਿਆਨਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਇਸ ਸਮੁੱਚੇ ਸਿੱਖ ਵਿਰੋਧੀ ਕਾਂਡ ਪਿੱਛੇ ਡੇਰਾ ਸਿਰਸਾ ਮੁਖੀ ਦਾ ਹੱਥ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।