ਭਾਰਤ ਸਰਕਾਰ ਨੇ ਕੈਨੇਡਾ ਨੂੰ ਇਸ ਮਿਤੀ ਤੱਕ 41 ਡਿਪਲੋਮੈਟਾਂ ਨੂੰ ਵਾਪਿਸ ਬੁਲਾਉਣ ਲਈ ਕਿਹਾ

Rajneet Kaur
3 Min Read

ਨਵੀਂ ਦਿੱਲੀ: ਭਾਰਤ ਅਤੇ ਕੈਨੇਡਾ ਦਾ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ।ਹੁਣ  ਭਾਰਤ ਨੇ ਕੈਨੇਡਾ ਨੂੰ ਆਪਣੇ 41 ਕੂਟਨੀਤਕਾਂ ਨੂੰ  10 ਅਕਤੂਬਰ ਤੱਕ 41 ਡਿਪਲੋਮੈਟਸ ਵਾਪਿਸ ਬੁਲਾਉਣ ਲਈ ਕਿਹਾ ਹੈ। ਦੱਸ ਦਈਏ ਕਿ 18 ਜੂਨ ਨੂੰ ਕੈਨੇਡਾ ਦੇ ਸਰੀ ‘ਚ ਇਕ ਗੁਰਦੁਆਰੇ ਦੇ ਬਾਹਰ  ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ ‘ਚ ਕੈਨੇਡਾ ਦੀ ਸੰਸਦ ‘ਚ ਬਹਿਸ ਦੌਰਾਨ ਦਾਅਵਾ ਕੀਤਾ ਸੀ ਕਿ ਕੈਨੇਡੀਅਨ ਨਾਗਰਿਕ ਦਾ ਕਤਲ ਭਾਰਤ ਸਰਕਾਰ ਦੇ ਏਜੰਟਾਂ ਨੇ ਕਰਵਾਇਆ ਹੈ। ਹਾਲਾਂਕਿ, ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਬੇਤੁਕਾ ‘ਤੇ ਬੇਬੁਨਿਆਦ ਦਸਿਆ ਸੀ। ਇਸ ਦੇ ਨਾਲ ਹੀ ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦਾਅਵੇ ਵਿੱਚ ਅਜੇ ਤੱਕ ਕੋਈ ਜਨਤਕ ਸਬੂਤ ਨਹੀਂ ਦਿੱਤਾ ਹੈ।

ਭਾਰਤ ਸਰਕਾਰ ਨੇ ਕੈਨੇਡਾ ‘ਤੇ ਇਸ ਕਾਰਵਾਈ ਬਾਰੇ ਪਹਿਲਾਂ ਹੀ ਸੰਕੇਤ ਦਿੱਤੇ ਸਨ। ਵਿਦੇਸ਼ ਮੰਤਰਾਲੇ (MEA) ਨੇ ਕਿਹਾ ਸੀ ਕਿ ਭਾਰਤ ਵਿੱਚ ਬਹੁਤ ਜ਼ਿਆਦਾ ਕੈਨੇਡੀਅਨ ਡਿਪਲੋਮੈਟ ਤਾਇਨਾਤ ਹਨ ਅਤੇ ਉਨ੍ਹਾਂ ਦੀ ਗਿਣਤੀ ਘਟਾਉਣ ਦੀ ਲੋੜ ਹੈ। ਭਾਰਤ ਦੀ ਇਸ ਕਾਰਵਾਈ ‘ਤੇ ਕੈਨੇਡਾ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।

ਮਿਲੀ ਜਾਣਕਾਰੀ ਅਨੁਸਾਰ  ਭਾਰਤ ਨੇ ਕੈਨੇਡੀਅਨ ਡਿਪਲੋਮੈਟਸ ਦੀ ਡਿਪਲੋਮੈਟਿਕ ਛੋਟ ਨੂੰ ਰੱਦ ਕਰ ਦਿਤਾ ਹੈ। ਉਨ੍ਹਾਂ ਨੂੰ  10 ਅਕਤੂਬਰ ਤੋਂ ਬਾਅਦ ਦੇਸ਼ ਛੱਡਣ ਲਈ ਕਿਹਾ ਗਿਆ ਹੈ।ਦਸਣਯੋਗ ਹੈ ਕਿ ਭਾਰਤ ‘ਚ ਕੈਨੇਡਾ ਦੇ 62 ਡਿਪਲੋਮੈਟ ਮੌਜੂਦ ਹਨ। ਭਾਰਤ ਨੇ ਕਿਹਾ ਹੈ ਕਿ ਕੈਨੇਡੀਅਨ ਡਿਪਲੋਮੈਟਸ ਦੀ ਕੁੱਲ ਗਿਣਤੀ ਘਟਾ ਕੇ 41 ਕਰ ਦਿੱਤੀ ਜਾਵੇ। ਭਾਰਤ ਸਰਕਾਰ ਨੇ ਸਭ ਤੋਂ ਪਹਿਲਾਂ ਕੈਨੇਡੀਅਨ ਖੁਫੀਆ ਅਧਿਕਾਰੀ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਭਾਰਤ ਸਰਕਾਰ ਨੇ ਕੈਨੇਡੀਅਨ ਨਾਗਰਿਕਾਂ ਦੇ ਭਾਰਤ ਵਿਚ ਦਾਖਲੇ ‘ਤੇ ਪਾਬੰਦੀ ਲਗਾ ਕੇ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਇਸ ਦੇ ਨਾਲ ਹੀ ਭਾਰਤ ਸਰਕਾਰ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀਆਂ ਲਈ ਵੀ ਐਡਵਾਈਜ਼ਰੀ ਜਾਰੀ ਕੀਤੀ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਇੱਕ ਰਿਪੋਰਟ ਵਿੱਚ ਇਹ ਜਾਣਕਾਰੀ ਸਾਹਮਣੇ ਆਈ ਸੀ ਕਿ ਨਿੱਝਰ ਦੇ ਕਤਲ ਤੋਂ ਬਾਅਦ ਅਮਰੀਕਾ ਨੇ ਕੈਨੇਡਾ ਨੂੰ ਖੁਫੀਆ ਜਾਣਕਾਰੀ ਦਿੱਤੀ ਸੀ ਪਰ ਕੈਨੇਡਾ ਨੇ ਇਸ ਦਾ ਮਤਲਬ ਗਲਤ ਸਮਝਿਆ ਅਤੇ ਭਾਰਤ ‘ਤੇ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment