ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਿਆ ਭਾਰਤੀ ਸਿੱਖ ਪਰਿਵਾਰ ਲੁੱਟ ਦਾ ਹੋਇਆ ਸ਼ਿਕਾਰ

Rajneet Kaur
1 Min Read

ਲਾਹੌਰ  : ਪਾਕਿਸਤਾਨ ਦੇ ਪੰਜਾਬ ਸੂਬੇ ’ਚ ਲਾਹੌਰ ’ਚ ਇਕ ਸਿੱਖ ਪਰਿਵਾਰ ਨੂੰ ਪੁਲਿਸ ਵਰਦੀ ’ਚ ਆਏ ਲੁਟੇਰਿਆਂ ਨੇ ਲੁੱਟ ਲਿਆ।  ਮਿਲੀ ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਪੁਲਿਸ ਵਰਦੀ ਪਹਿਨ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਕੰਵਲਜੀਤ ਸਿੰਘ ਤੇ ਉਸ ਦੇ ਪਰਿਵਾਰਕ ਮੈਂਬਰ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਗਏ ਸਨ ਤੇ ਜਦੋਂ ਉਹ ਵਾਪਸੀ ਸਮੇਂ ਲਾਹੌਰ ਪਹੁੰਚੇ ਤਾਂ ਉਥੇ ਖਰੀਦਦਾਰੀ ਲਈ ਗੁਲਬਰਗ ਇਲਾਕੇ ਦੀ ਲਿਬਰਟੀ ਮਾਰਕੀਟ ਗਏ ਸਨ। ਜਦੋਂ ਉਹ ਇਕ ਦੁਕਾਨ ਤੋਂ ਬਾਹਰ ਨਿਕਲੇ ਤਾਂ ਵਰਦੀ ਪਾ ਕੇ ਆਏ ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕਿਆ ਤੇ ਬੰਦੂਕ ਦਾ ਡਰ ਦਿਖਾ ਕੇ ਨਕਦੀ ਤੇ ਗਹਿਣੇ ਲੁੱਟ ਲਏ।ਲੁਟੇਰੇ ਸਿੱਖ ਪਰਿਵਾਰ ਤੋਂ 2,50,000 ਭਾਰਤੀ ਰੁਪਏ ਅਤੇ 1,50,000 ਪਾਕਿਸਤਾਨੀ ਰੁਪਏ ਲੁੱਟ ਕੇ ਫਰਾਰ ਹੋ ਗਏ।

ਪੁਲਿਸ ਬੁਲਾਰੇ ਨੇ ਦਸਿਆ ਕਿ ਉੱਥੇ ਮੌਜੂਦ ਸਥਾਨਿਕ ਲੋਕ ਉਨ੍ਹਾਂ ਨੂੰ ਨਜ਼ਦੀਕੀ ਪੁਲਿਸ ਸਟੇਸ਼ਨ ਲੈ ਕੇ ਗਏ। ਸਿੱਖ ਪਰਿਵਾਰ ਨਾਲ ਉੱਥੋਂ ਦੇ DIG ਨੇ ਮੁਲਾਕਾਤ ਕੀਤੀ ਤੇ ਭਰੋਸਾ ਦਿੱਤਾ ਕਿ ਅਪਰਾਧੀਆਂ ਨੂੰ ਛੇਤੀ ਫੜ ਲਿਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment