ਪੁਰਾਤਨ ਰਹੁ ਰੀਤਾਂ ਨਾਲ ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀ ਹੋਈ ਆਰੰਭਤਾ

Global Team
3 Min Read

ਰਜਿੰਦਰ ਸਿੰਘ

ਹੋਲੇ ਮਹੱਲੇ ਦੀ ਅਰੰਭਤਾ ਪੰਜ ਨਗਾਰਿਆਂ ਦੇ ਚੋਟ ਲਗਾਉਣ ਤੋਂ ਬਾਅਦ ਹੋਈ

ਪੰਜ ਨਗਾਰਿਆਂ ਤੇ ਚੋਟ ਲਗਾਉਣ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਵਿੱਚ ਹੋਈ ਹੋਲੇ-ਮਹੱਲੇ ਦੀ ਅਰੰਭਤਾ

ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਖਾਲਸਾਈ ਜਾਹੌ ਜਲਾਲ ਦਾ ਪ੍ਰਤੀਕ ਹੋਲਾ-ਮਹੱਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੇ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੀ ਸ਼ੁਰੂਆਤ ਬੀਤੀ ਰਾਤ ਪੁਰਾਤਨ ਰਹੁ ਰੀਤਾਂ ਨਾਲ ਹੋ ਚੁੱਕੀ ਹੈ। ਬੀਤੀ ਰਾਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਸਭ ਤੋਂ ਪਹਿਲਾਂ ਕੀਰਤਨ ਦਰਬਾਰ ਹੋਇਆ। ਇਸ ਉਪਰੰਤ ਗੁਰੂ ਚਰਨਾ ਵਿੱਚ ਅਰਦਾਸ ਬੇਨਤੀ ਕੀਤੀ ਗਈ ਅਤੇ ਫਿਰ ਹੁਕਮਨਾਮਾਂ ਲਿਆ ਗਿਆ। ਇਸ ਤੋਂ ਬਾਅਦ ਪੁਰਾਤਨ ਮਰਯਾਦਾ ਨੂੰ ਕਾਇਮ ਰੱਖਦਿਆਂ ਰਣਜੀਤ ਨਗਾਰੇ ਸਮੇਤ ਪੰਜ ਨਗਾਰਿਆਂ ਉਪਰ ਚੋਟ ਲਾਈ ਗਈ।

- Advertisement -

ਦਸ ਦੇਈਏ ਕਿ ਹੋਲੇ ਮਹੱਲੇ ਦੇ ਦੋ ਪੜਾਅ ਹੁੰਦੇ ਹਨ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਅਤੇ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਪਹਿਲੇ ਪੜਾਅ ਦੀ ਅਰੰਭਤਾ ਸ੍ਰੀ ਕੀਰਤਪੁਰ ਸਾਹਿਬ ਗੁਰਦਵਾਰਾ ਪਤਾਲਪੁਰੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਾਉਣ ਤੋਂ ਹੁੰਦੀ ਹੈ ਪਰ ਪੁਰਾਤਨ ਰਵਾਇਤ ਅਨੁਸਾਰ ਅਖੰਡ ਪਾਠ ਸਾਹਿਬ ਆਰੰਭ ਕਰਨ ਤੋ ਪਹਿਲਾ ਦੀ ਰਾਤ ਨੂੰ 12 ਵਜੇ ਪੁਰਾਤਨ ਰਣਜੀਤ ਨਗਾਰੇ ਤੇ ਚੋਟ ਲਗਾ ਕੇ ਜੈਕਾਰਿਆਂ ਦੀ ਗੂੰਜ ਵਿਚ ਅਰੰਭਤਾ ਦੀ ਅਰਦਾਸ ਤੋਂ ਬਾਅਦ ਹੁੰਦੀ ਹੈ। ਕਿਲਾ ਅਨੰਦਗੜ ਸਾਹਿਬ ਵਿਖੇ ਸਮੁੱਚੇ ਪੰਥ ਦੀਆਂ ਮਹਾਨ ਸ਼ਖਸੀਅਤਾਂ ਦੇ ਨਾਲ-ਨਾਲ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਸੰਪਰਦਾਵਾਂ ਦੇ ਮੁਖੀਆਂ ਅਤੇ ਕਾਰ ਸੇਵਾ ਵਾਲੇ ਬਾਬਿਆਂ ਦੇ ਸਹਿਯੋਗ ਨਾਲ ਨਗਾਰੇ ਤੇ ਚੋਟ ਲਗਾਉਣ ਤੋਂ ਬਾਅਦ ਹੁੰਦੀ ਹੈ ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰੰਭਤਾ ਦੀ ਅਰਦਾਸ ਕੀਤੀ ਗਈ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਬਾਬਾ ਸਤਨਾਮ ਸਿੰਘ ਦੇ ਨਾਲ ਨਾਲ ਹੋਰ ਕਈ ਸੰਪਰਦਾਵਾਂ ਦੇ ਮੁਖੀ ਹਾਜ਼ਰ ਸਨ । ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਦੀ ਦਸਤਾਰਬੰਦੀ ਵੀ  ਹੁੁੰਦਾ ਹੈ। ਅੱਜ 3 ਮਾਰਚ ਤੋਂ ਅਰੰਭ ਹੋਣ ਵਾਲੇ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੇ ਅਖੰਡ ਪਾਠ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਰਖਵਾਈ ਜਾਂਦੇ ਹਨ ਜਿਨ੍ਹਾਂ ਦੇ ਭੋਗ 5 ਮਾਰਚ ਨੂੰ ਪੈਣਗੇ ਇਸਦੇ ਨਾਲ ਹੀ ਦੂਜੇ ਪੜਾਅ ਦੀ ਸ਼ੁਰੂਆਤ 6 ਮਾਰਚ ਤੋਂ ਸ੍ਰੀ ਅਖੰਡ ਪਾਠ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਾਏ ਜਾਣਗੇ ਜਿਨਾਂ ਦੀ ਸੰਪੂਰਨਤਾ 8 ਮਾਰਚ ਨੂੰ ਹੋਵੇਗੀ।

 

Share this Article
Leave a comment