ਓਡੀਸ਼ਾ ਰੇਲ ਹਾਦਸੇ ਦੀ ਜਾਂਚ ਹੋਈ ਪੂਰੀ, ਜਲਦ ਰਿਪੋਰਟ ਆਵੇਗੀ ਸਾਹਮਣੇ: ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ

Rajneet Kaur
2 Min Read

ਨਿਊਜ਼ ਡੈਸਕ: ਓਡੀਸ਼ਾ ਰੇਲ ਹਾਦਸੇ ‘ਤੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੱਡਾ ਬਿਆਨ ਦਿੱਤਾ ਹੈ। ਰੇਲ ਮੰਤਰੀ ਨੇ ਕਿਹਾ ਕਿ ਅਸੀਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾ ਲਿਆ ਹੈ। ਇਸ ਦੀ ਜਾਂਚ ਪੂਰੀ ਕਰ ਲਈ ਗਈ ਹੈ। ਜਲਦੀ ਹੀ ਰਿਪੋਰਟ ਸੌਂਪ ਦਿੱਤੀ ਜਾਵੇਗੀ। ਦੱਸ ਦਈਏ ਕਿ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਬਾਲਾਸੋਰ ‘ਚ ਹਾਦਸੇ ਵਾਲੀ ਥਾਂ ‘ਤੇ ਚੱਲ ਰਹੇ ਮੁਰੰਮਤ ਦੇ ਕੰਮ ਦਾ ਮੁਆਇਨਾ ਕੀਤਾ ਹੈ।

ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕੱਲ੍ਹ ਦਿੱਤੇ ਨਿਰਦੇਸ਼ਾਂ ‘ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਬੀਤੀ ਰਾਤ ਇੱਕ ਟਰੈਕ  ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਅੱਜ ਇੱਕ ਟਰੈਕ  ਦੀ ਪੂਰੀ ਤਰ੍ਹਾਂ ਮੁਰੰਮਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਰੀਆਂ ਬੋਗੀਆਂ ਹਟਾ ਦਿੱਤੀਆਂ ਗਈਆਂ ਹਨ। ਸਾਰੀਆਂ ਲਾਸ਼ਾਂ ਨੂੰ ਕੋਚਾਂ ਤੋਂ ਬਾਹਰ ਕੱਢ ਲਿਆ ਗਿਆ ਹੈ। ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਬੁੱਧਵਾਰ ਸਵੇਰ ਤੱਕ ਆਮ ਰੂਟ ਨੂੰ ਚਾਲੂ ਕਰਨ ਦੇ ਯਤਨ ਜਾਰੀ ਹਨ।

ਦਸ ਦਈਏ ਕਿ  ਬਾਲਾਸੋਰ ਹਾਦਸੇ ਨੂੰ 37 ਘੰਟੇ ਬੀਤ ਚੁੱਕੇ ਹਨ। ਬਾਲਾਸੋਰ ਵਿੱਚ ਬਚਾਅ ਕਾਰਜ ਪੂਰਾ ਹੋ ਗਿਆ ਹੈ। ਹੁਣ ਟਰੈਕ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਇਸ ਹਾਦਸੇ ‘ਚ 288 ਲੋਕਾਂ ਦੀ ਮੌਤ ਹੋ ਚੁੱਕੀ ਹੈ, ਫਿਲਹਾਲ 382 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment