ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ (ਮੰਗਲਵਾਰ) ਦੂਜੇ ਦਿਨ ਵੀ ਜਾਰੀ ਹੈ। ਇਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੂਰੇ ਪੰਜਾਬ ਨੂੰ ਪ੍ਰਭਾਵਿਤ ਕਰ ਰਿਹਾ ਹੈ। ਬਾਜਵਾ ਨੇ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ CIA ਸਟਾਫ਼, ਖਰੜ ’ਚ ਕਸਟਡੀ ਦੌਰਾਨ ਇੱਕ ਨਿੱਜੀ TV ਚੈੱਨਲ ’ਤੇ ਇੰਟਰਵਿਊ ਕਰਵਾਉਣ ਵਾਲੇ ਮਾਮਲੇ ਵਿੱਚ ਦੋਸ਼ੀ ਮੁਲਾਜ਼ਮਾਂ ਸਬੰਧੀ ਕਾਰਵਾਈ ਦੀ ਰਿਪੋਰਟ ਤਲਬ ਕਰਨ ਦੀ ਮੰਗ ਕੀਤੀ ਹੈ।
ਬਾਜਵਾ ਨੇ ਕਿਹਾ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਇਸ ਗਿਰੋਹ ਦਾ ਹੱਥ ਹੈ। ਹੁਣ ਵਿਦੇਸ਼ਾਂ ਦੇ ਗਾਇਕਾਂ ਨੂੰ ਵੀ ਗੋਲ਼ੀਆਂ ਚਲਾ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਰਾਸ਼ਟਰੀ ਟੀਵੀ ’ਤੇ ਇੱਕ ਘੰਟੇ ਲਈ ਲਾਰੈਂਸ ਦੀ ਇੰਟਰਵਿਊ ਕੀਤੀ ਗਈ। ਜਦੋਂ ਇਹ ਮੁੱਦਾ ਉਠਾਇਆ ਗਿਆ ਤਾਂ ਕਿਹਾ ਗਿਆ ਕਿ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਇੰਟਰਵਿਊ ਨਹੀਂ ਕਰਵਾਈ ਗਈ। ਫਿਰ ਸਪੈਸ਼ਲ ਡੀਜੀਪੀ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਰਿਪੋਰਟ ਸੌਂਪੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਖਰੜ ਵਿੱਚ ਇੰਟਰਵਿਊ ਰੱਖੀ ਗਈ ਸੀ। ਇਸ ਵਿੱਚ ਇੱਕ ਐਸਪੀ ਪੱਧਰ ਦੇ ਅਧਿਕਾਰੀ ਨੇ ਆਪਣੇ ਫ਼ੋਨ ਤੋਂ ਇੰਟਰਵਿਊ ਲਈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜੇਪੀਸੀ ਦੀ ਤਰਜ਼ ’ਤੇ ਕਮੇਟੀ ਬਣਾ ਕੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਏਜੀਟੀਐਫ ਨੇ ਲਾਰੈਂਸ ਨੂੰ ਸਿਵਲ ਪੁਲਿਸ ਕੋਲ ਭੇਜਿਆ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਹਾਈ ਕੋਰਟ ਵੱਲੋਂ ਬਣਾਈ ਗਈ ਐਸਆਈਟੀ ਦੇ ਮੁਖੀ ਨੂੰ ਇਸ ਦੀ ਜਾਂਚ ਦੀ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾਵੇ ਕਿ ਇਸ ਦੇ ਮਦਦਗਾਰ ਕੌਣ ਹਨ। ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।