ਪੰਜਾਬ ‘ਚ ਪਰਾਲੀ ਦਾ ਮਸਲਾ : ਪ੍ਰਨੀਤ ਕੌਰ ਨੇ ਘੇਰੀ ਸਰਕਾਰ, ਕਿਹਾ ਪਿਛਲੀ ਸਰਕਾਰ ਦੇ ਮੁਕਾਬਲੇ ਵਧੇ ਹਨ ਦੋ ਗੁਣਾ ਮਾਮਲੇ

Global Team
2 Min Read

ਪਟਿਆਲਾ : ਪੰਜਾਬ ‘ਚ ਪਰਾਲੀ ਦਾ ਮਸਲਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਆਏ ਦਿਨ ਵਿਰੋਧੀ ਪਾਰਟੀਆਂ ਪਰਾਲੀ ਜਲਾਉਣ ਦੇ ਮਸਲੇ ‘ਤੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਘੇਰਦੀਆਂ ਨਜ਼ਰ ਆਉਂਦੀਆਂ ਹਨ। ਇਸ ਦੇ ਚਲਦਿਆਂ ਹੁਣ ਪਟਿਆਲਾ ਤੋਂ ਸੰਸਦ ਪ੍ਰਨੀਤ ਕੌਰ ਵੱਲੋਂ ਆਮ ਆਦਮੀ ਪਾਰਟੀ ‘ਤੇ ਤੇਖੀ ਸ਼ਬਦੀ ਹਮਲੇ ਕੀਤੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਲਈ ਸਿੱਧੇ ਤੌਰ ‘ਤੇ ਸਰਕਾਰ ਜਿੰਮੇਵਾਰ ਹੈ।

ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਇਸ ਲਈ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਤੋਂ ਮਦਦ ਲੈਣੀ ਚਾਹੀਦੀ ਹੈ ਅਤੇ ਅਜਿਹੇ ਮਸਲੇ ‘ਚ ਕੋਈ ਵੀ ਕੇਂਦਰ ਦੀ ਸਰਕਾਰ ਵਿਤਕਰਾ ਨਹੀਂ ਕਰਦੀ। ਜ਼ਿਕਰ ਏ ਖਾਸ ਹੈ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ‘ਤੇ ਰੁਪਏ ਵੀ ਦਿੱਤੇ ਜਾ ਰਹੇ ਹਨ। ਇਸ ਮਸਲੇ ‘ਤੇ ਬੋਲਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਰਕਾਰ ਨੂੰ ਇਸ ਲਈ ਕਿਸਾਨਾਂ ਨੂੰ ਜਾਗਰੁਕ ਵੀ ਕਰਨਾ ਚਾਹੀਦਾ ਹੈ ਅਤੇ ਇਸ ਦੇ ਲਈ ਮਸ਼ੀਨਾ ਦਾ ਵੀ ਪ੍ਰਬੰਧ ਕਰਨ। ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਪਰਾਲੀ ਸਾੜਨ ਦੇ ਕੇਸ ਘਟ ਗਏ ਸਨ ਪਰ ਹੁਣ ਇਹ ਉਸ ਤੋਂ ਦੁੱਗਣੇ ਹੋ ਗਏ ਹਨ।

 

ਦੱਸ ਦੇਈਏ ਕਿ ਇਸ ਮਸਲੇ ‘ਤੇ ਕੇਂਦਰ ਵੱਲੋਂ ਵੀ ਪੰਜਾਬ ਸਰਕਾਰ ਨੂੰ ਘੇਰਿਆ ਗਿਆ ਸੀ। ਕੇਂਦਰੀ ਮੰਤਰੀ ਨੇ ਟਵੀਟ ਜਰੀਏ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼ ਲਾਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ “ਪਿਛਲੇ ਪੰਜ ਸਾਲਾਂ ਵਿੱਚ ਕੇਂਦਰ ਨੇ ਪੰਜਾਬ ਸਰਕਾਰ ਨੂੰ 1347 ਕਰੋੜ ਰੁਪਏ ਦਿੱਤੇ ਹਨ ਤਾਂ ਜੋ ਸੂਬਾ ਸਰਕਾਰ ਖੇਤੀ ਸੰਦ ਖਰੀਦ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਨੇ 1,20,000 ਮਸ਼ੀਨਾਂ ਖਰੀਦੀਆਂ ਹਨ, ਜਿਨ੍ਹਾਂ ਵਿੱਚੋਂ 11,275 ਮਸ਼ੀਨਾਂ ਗਾਇਬ ਹੋ ਗਈਆਂ ਹਨ, ਜਿਨ੍ਹਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਕੇਂਦਰ ਵੱਲੋਂ ਦਿੱਤੇ ਪੈਸੇ ਦੀ ਜਿਸ ਤਰ੍ਹਾਂ ਵਰਤੋਂ ਕੀਤੀ ਗਈ ਹੈ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸਭ ਕੁਝ ਠੀਕ ਨਹੀਂ ਹੈ।”

Share This Article
Leave a Comment