ਜਥੇਦਾਰ ਨੇ ਸਰਕਾਰ ਨੂੰ ਦਿੱਤਾ 24 ਘੰਟਿਆਂ ‘ਚ ਨੌਜਵਾਨਾਂ ਨੂੰ ਰਿਹਾਅ ਕਰਨ ਦਾ ਸਮਾਂ ,ਵਿਸ਼ੇਸ਼ ਇਕੱਠ ‘ਚ ਲਿਆ ਫ਼ੈਸਲਾ

global11
2 Min Read

ਪੰਜਾਬ : ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਕਾਲ ਤਖ਼ਤ ਸਾਹਿਬਾਨ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਇਕੱਠ ਸੱਦਿਆ। ਜਿਸ ਵਿੱਚ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਤੇ ਹੋ ਰਹੀ ਪੰਜਾਬ ਸਰਕਾਰ ਵੱਲੋਂ ਕਾਰਵਾਈ ਤੇ ਅਹਿਮ ਮੀਟਿੰਗ ਹੋਈ ਹੈ। ਜਿਸ ਵਿੱਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ ਸੰਪ੍ਰਦਾਵਾਂ/ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀ ਸਾਹਿਬਾਨ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸੱਦਿਆ ਗਿਆ। ਭਾਵੇਂ ਜਥੇਦਾਰ ਵੱਲੋਂ ਇਸ ਇਕੱਤਰਤਾ ਵਿਚ ਕਿਸੇ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਨਹੀਂ ਹੋਣ ਦਾ ਕਿਹਾ ਸੀ, ਪਰ ਫਿਰ ਵੀ ਗੁਰਦੁਆਰਾ ਚੋਣਾਂ ਲੜਣ ਵਾਲੀਆਂ ਪਾਰਟੀਆਂ ਦੇ ਨੁਮਾਇੰਦੇ ਤੇ ਮੈਂਬਰ ਸ਼ਾਮਲ ਹੋਏ। ਇਸ ਦੌਰਾਨ ਜਥੇਦਾਰ ਨੇ ਸਰਕਾਰ ਨੂੰ ਨੌਜਵਾਨਾਂ ਨੂੰ 24 ਘੰਟਿਆਂ ‘ਚ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਹੀਂ ਹੋਇਆ ਤਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਪੰਥ ਲਈ ਅਗਲੇ ਪ੍ਰੋਗਰਾਮ ਦਾ ਐਲਾਨ ਹੋਵੇਗਾ। ਮੁਖੀਆਂ ਦੇ ਤਿੰਨ ਘੰਟੇ ਤਕ ਵਿਚਾਰ ਸੁਣਨ ਤੋਂ ਬਾਅਦ ਜਥੇਦਾਰ ਨੇ ਪ੍ਰੋਗਰਾਮ ਦਿੱਤਾ। ਜਥੇਦਾਰ ਨੇ ਸਿੱਖ ਸੰਗਤਾਂ ਨੂੰ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਆਪਣੇ ਲਿਖਤੀ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਈ-ਮੇਲ ਆਈਡੀ ‘ਤੇ ਵੀ ਮੰਗੇ ਸਨ। ਇਹ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ 12 ਵਜੇ ਸ਼ੁਰੂ ਹੋ ਕੇ ਲਗਪਗ 3 ਘੰਟੇ ਚੱਲੀ। ਅੰਮ੍ਰਿਤਸਰ ਵਿੱਚ ਲੋਕਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ। ਸੰਗਤਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment