ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨੂੰ ਸਾਰੇ ਅਹੁਦਿਆਂ ਤੋਂ ਹਟਾਇਆ

Rajneet Kaur
1 Min Read

ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਗੌਹਰ ਨੂੰ ਪਟਨਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਗਿਆ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਤੇ ਡਾਕਟਰ ਗੁਰਵਿੰਦਰ ਸਿੰਘ ਸਮਰਾ ਵਿਚਾਲੇ ਚਲ ਰਹੇ ਤਕਰਾਰ ਤੋ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਇਕ ਆਦੇਸ਼ ਜਾਰੀ ਕਰ ਕੇ ਜਥੇਦਾਰ ਗੌਹਰ ਦੀਆਂ ਸੇਵਾਵਾਂ, ਸੁਵਿਧਾਵਾ ਵਾਪਸ ਲੈ ਲਈਆਂ ਹਨ।

ਪ੍ਰਬੰਧਕ ਕਮੇਟੀ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਪ੍ਰਧਾਨ ਨੇ ਚਿੱਠੀ ਜਾਰੀ ਕਰਕੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਗੌਹਰ ਜਾਂਚ ਪੂਰੀ ਹੋਣ ਤੱਕ ਆਪਣੇ ਅਹੁਦੇ ‘ਤੇ ਨਹੀਂ ਰਹਿਣਗੇ। ਡਾ ਗੁਰਵਿੰਦਰ ਸਿੰਘ ਸਮਰਾ ਵਲੋਂ ਤਖ਼ਤ ਸ਼੍ਰੀ ਪਟਨਾ ਸਾਹਿਬ ਵਿਖੇ ਦਿੱਤੀ ਜਾਣ ਵਾਲੀ ਭੇਟਾ ਦੇ ਮਾਮਲੇ ਵਿੱਚ ਰਣਜੀਤ ਸਿੰਘ ਗੌਹਰ ਦਾ ਨਾਮ ਜੁੜਨ ਕਾਰਨ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਇਹ ਫੈਸਲਾ ਲਿਆ ਗਿਆ ਹੈ।ਇਸ ਮਾਮਲੇ ਵਿੱਚ ਨਿਰਦੋਸ਼ ਸਾਬਿਤ ਹੋਣ ਤੱਕ ਇਸ ਅਹੁੱਦੇ ‘ਤੇ ਨਹੀਂ ਰਹਿਣਗੇ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment