ਹਰਿਆਣਾ ਦੀ ਖੱਟਰ ਸਰਕਾਰ 45 ਤੋਂ 60 ਸਾਲ ਦੇ ਅਣਵਿਆਹੇ ਲੋਕਾਂ ਨੂੰ ਦਵੇਗੀ ਪੈਨਸ਼ਨ

Rajneet Kaur
2 Min Read

ਨਿਊਜ਼ ਡੈਸਕ: ਹਰਿਆਣਾ ਦੀ ਖੱਟਰ ਸਰਕਾਰ 45 ਤੋਂ 60 ਸਾਲ ਦੀ ਉਮਰ ਦੇ ਅਣਵਿਆਹੇ ਲੋਕਾਂ ਲਈ ਪੈਨਸ਼ਨ ਸਕੀਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਸੀਐਮ ਖੱਟਰ ਨੇ ਕਰਨਾਲ ਦੇ ਪਿੰਡ ਕਲਾਮਪੁਰਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਇੱਕ ਮਹੀਨੇ ਦੇ ਅੰਦਰ ਇਸ ਯੋਜਨਾ ਬਾਰੇ ਫੈਸਲਾ ਲਵੇਗੀ। ਪ੍ਰੋਗਰਾਮ ਦੌਰਾਨ ਪੈਨਸ਼ਨ ਸਬੰਧੀ 60 ਸਾਲਾ ਅਣਵਿਆਹੇ ਵਿਅਕਤੀ ਦੀ ਸ਼ਿਕਾਇਤ ਦੇ ਜਵਾਬ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇੱਕ ਸਕੀਮ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ।

ਹਰਿਆਣਾ ਵਿੱਚ ਇਸ ਪੈਨਸ਼ਨ ਦਾ ਲਾਭ ਸਿਰਫ਼ ਉਨ੍ਹਾਂ ਲੋਕਾਂ ਨੂੰ ਮਿਲੇਗਾ, ਜਿਨ੍ਹਾਂ ਦੀ ਸਾਲਾਨਾ ਆਮਦਨ 1.80 ਲੱਖ ਰੁਪਏ ਤੋਂ ਘੱਟ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਪੈਨਸ਼ਨ ਸਕੀਮ ਦੇ ਲਾਗੂ ਹੋਣ ਨਾਲ ਸੂਬੇ ਦੇ ਕਰੀਬ 1.25 ਲੱਖ ਲੋਕਾਂ ਨੂੰ ਲਾਭ ਮਿਲੇਗਾ। ਹਰਿਆਣਾ ਵਿੱਚ ਮੌਜੂਦਾ ਸਮੇਂ ਵਿੱਚ ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ ਦਿੱਤੀ ਜਾਂਦੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 2024 ਦੀਆਂ ਚੋਣਾਂ ਤੋਂ ਪਹਿਲਾਂ ਵੱਡੀ ਬਾਜ਼ੀ ਖੇਡੀ ਹੈ। ਉਨ੍ਹਾਂ ਅਗਲੇ ਛੇ ਮਹੀਨਿਆਂ ਵਿੱਚ ਬੁਢਾਪਾ ਪੈਨਸ਼ਨ ਵਧਾ ਕੇ 3000 ਕਰਨ ਦਾ ਐਲਾਨ ਕੀਤਾ ਹੈ।ਪੰਜ ਹਜ਼ਾਰ ਰੁਪਏ ਮਾਸਿਕ ਪੈਨਸ਼ਨ ਦੇ ਮੁੱਦੇ ‘ਤੇ ਭਾਜਪਾ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰਨ ਵਾਲੀ ਜੇਜੇਪੀ ਦੀਆਂ ਸਾਰੀਆਂ ਯੋਜਨਾਵਾਂ ਨੂੰ ਮੁੱਖ ਮੰਤਰੀ ਨੇ ਅਸਫਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਤਿੰਨ ਹਜ਼ਾਰ ਰੁਪਏ ਦਾ ਵਾਅਦਾ ਕੀਤਾ ਸੀ, ਜਿਸ ਨੂੰ ਅਸੀਂ ਪੂਰਾ ਕਰ ਰਹੇ ਹਾਂ। ਅਸੀਂ ਕਦੇ ਵੀ 5100 ਦਾ ਵਾਅਦਾ ਨਹੀਂ ਕੀਤਾ।

ਦੱਸ ਦੇਈਏ ਕਿ ਕਰਨਾਲ ਵਿੱਚ ਪ੍ਰੋਗਰਾਮ ਦੌਰਾਨ ਸੀਐਮ ਖੱਟਰ ਨੇ ਕਲਮਪੁਰਾ ਪਿੰਡ ਵਿੱਚ ਸੰਸਕ੍ਰਿਤੀ ਮਾਡਲ ਸਕੂਲ ਬਣਾਉਣ ਦਾ ਐਲਾਨ ਵੀ ਕੀਤਾ ਸੀ। ਮੁੱਖ ਮੰਤਰੀ ਖੱਟਰ ਨੇ ਸਬੰਧਤ ਅਧਿਕਾਰੀਆਂ ਨੂੰ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਅਤੇ ਕਛਵਾ ਤੋਂ ਕਲਾਮਪੁਰਾ ਤੱਕ ਨਵੀਂ ਸੜਕ ਦੋ ਮਹੀਨਿਆਂ ਦੇ ਅੰਦਰ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment