SC ਨੇ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਜੇਲ੍ਹ ‘ਚੋਂ ਰਿਹਾਅ ਕਰਨ ਦੇ ਦਿੱਤੇ ਹੁਕਮ

Rajneet Kaur
1 Min Read

ਨਿਊਜ਼ ਡੈਸਕ: ਸੁਪਰੀਮ ਕੋਰਟ ਨੇ  ਰਾਜੀਵ ਗਾਂਧੀ ਹੱਤਿਆ ਕਾਂਡ ‘ਚ ਅਹਿਮ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ  ਦੋਸ਼ੀ ਨਲਿਨੀ ਅਤੇ ਪੀ ਰਵੀਚੰਦਰਨ ਸਮੇਤ ਛੇ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।

ਨਲਿਨੀ ਅਤੇ ਰਵੀਚੰਦਰਨ ਦੋਵੇਂ 30 ਸਾਲ ਤੋਂ ਵੱਧ ਸਮਾਂ ਜੇਲ੍ਹ ਵਿੱਚ ਗੁਜ਼ਾਰ ਚੁੱਕੇ ਹਨ। 18 ਮਈ ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ ਦੇ ਇੱਕ ਹੋਰ ਦੋਸ਼ੀ ਪੇਰਾਰੀਵਲਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਬਾਕੀ ਦੋਸ਼ੀਆਂ ਨੇ ਵੀ ਇਸੇ ਹੁਕਮ ਦਾ ਹਵਾਲਾ ਦਿੰਦੇ ਹੋਏ ਅਦਾਲਤ ਤੋਂ ਰਿਹਾਈ ਦੀ ਮੰਗ ਕੀਤੀ ਸੀ।

ਦਸ ਦਈਏ ਕਿ ਰਾਜੀਵ ਗਾਂਧੀ ਦੀ 21 ਮਈ 1991 ਦੀ ਰਾਤ ਨੂੰ ਸ਼੍ਰੀਪੇਰੰਬਦੂਰ, ਤਾਮਿਲਨਾਡੂ ਵਿੱਚ ਇੱਕ ਚੋਣ ਰੈਲੀ ਦੌਰਾਨ ਇੱਕ ਮਹਿਲਾ ਆਤਮਘਾਤੀ ਹਮਲਾਵਰ ਦੁਆਰਾ ਹੱਤਿਆ ਕਰ ਦਿੱਤੀ ਗਈ ਸੀ। ਆਤਮਘਾਤੀ ਹਮਲਾਵਰ ਦੀ ਪਛਾਣ ਧਨੂ ਵਜੋਂ ਹੋਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment