ਕੈਨੇਡਾ ‘ਚ ਗੈਂਗਸਟਰ ਕਰਨਵੀਰ ਸਿੰਘ ਦੀ ਹੱਤਿਆ,ਕਈ ਅਪਰਾਧਕ ਘਟਨਾਵਾਂ ‘ਚ ਸੀ ਸ਼ਾਮਿਲ

Rajneet Kaur
2 Min Read

ਨਿਊਜ਼ ਡੈਸਕ: ਪੰਜਾਬ ਦੇ ਗੈਂਗਸਟਰ ਕਰਨਵੀਰ ਸਿੰਘ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਐਤਵਾਰ ਰਾਤ 9.20 ਵਜੇ ਕੋਕੁਇਟਲਮ ਸ਼ਹਿਰ ਵਿਚ ਵਾਪਰੀ। ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਐਚਆਈਟੀ) ਨੇ ਪੀੜਤ ਦੀ ਪਛਾਣ 25 ਸਾਲਾ ਕਰਨਵੀਰ ਸਿੰਘ ਗਰਚਾ ਵਜੋਂ ਕੀਤੀ ਹੈ। ਜੋ ਕਿ ਗੈਂਗ ਗਤੀਵਿਧੀਆਂ ਵਿੱਚ ਸ਼ਾਮਿਲ ਸੀ। ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਪੁਲਿਕ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਕਾਰ ਤੋਂ ਹੇਠਾਂ ਉਤਰਦੇ ਹੀ ਅਣਪਛਾਤੇ ਮੁਲਜ਼ਮਾਂ ਵੱਲੋਂ ਕਰਨਵੀਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਪੁਲਿਸ ਘਟਨਾ ਤੋਂ ਪਹਿਲਾਂ ਕਰਨਵੀਰ ਸਿੰਘ ਨੂੰ ਉਤਾਰਨ ਵਾਲੇ ਡਰਾਈਵਰ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਨਸ਼ਾ ਤਸਕਰਾਂ ਜਾਂ ਗੈਂਗਸਟਰਾਂ ਨੇ ਅੰਜਾਮ ਦਿੱਤਾ ਹੈ।ਪੁਲਿਸ ਵੱਲੋਂ  ਬੁਰੀ ਤਰ੍ਹਾਂ ਨਾਲ ਜ਼ਖਮੀ ਹੋਏ ਕਰਨਵੀਰ ਸਿੰਘ ਗਰਚਾ ਨੂੰ ਰਾਇਲ ਕੈਨੇਡੀਅਨ ਮਾਊਂਟਿਡ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਪੁਲਿਸ ਨੇ ਦੱਸਿਆ ਕਿ ਗਰਚਾ ਨੂੰ ਗੋਲੀ ਲੱਗਣ ਤੋਂ ਕੁਝ ਮਿੰਟ ਪਹਿਲਾਂ ਹੀ ਇੱਕ ਕੰਡੋ ਕੰਪਲੈਕਸ ਵਿੱਚ ਪਾਇਆ ਗਿਆ ਸੀ। ਫਿਲਹਾਲ ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ।  ਅਸਲ ਕਾਤਲਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਆਈਐਚਆਈਟੀ ਦੇ ਟਿਮੋਥੀ ਪਿਰੋਟੀ ਨੇ ਕਿਹਾ ਕਿ ਅਸੀਂ ਕਿਸੇ ਅਜਿਹੇ ਵਿਅਕਤੀ ਦੀ ਭਾਲ ਕਰ ਰਹੇ ਹਾਂ ਜੋ ਗੋਲਾਬਾਰੀ ਦੀ ਘਟਨਾ ਤੋਂ ਕੁਝ ਦਿਨ ਪਹਿਲਾਂ ਤੱਕ ਗਰਚਾ ਦੇ ਸੰਪਰਕ ਵਿੱਚ ਸੀ।  ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਸੰਬਰ 2022 ਵਿੱਚ ਕੈਨੇਡੀਅਨ ਪੁਲਿਸ ਵੱਲੋਂ ਇੱਕ ਪਬਲਿਕ ਸੇਫਟੀ ਚੇਤਾਵਨੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਕਰਨਵੀਰ ਸਿੰਘ ਗਰਚਾ ਦਾ ਨਾਮ ਵੀ ਸ਼ਾਮਲ ਸੀ।  ਉਸ ਦੇ ਗੈਂਗ ਅਤੇ ਨਸ਼ਿਆਂ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment