ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਹੋਵੇਗੀ ਅੰਤਿਮ ਅਰਦਾਸ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ  ਦੀ ਅੱਜ ਅੰਤਿਮ ਅਰਦਾਸ ਹੈ। ਇਸ ਲਈ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਾਇਆ ਗਿਆ ਹੈ।ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੀ ਸ਼ਾਮਿਲ ਹੋਣਗੇ।

ਦੱਸਣਯੋਗ ਹੈ ਕਿ ਬੀਤੀ 25 ਅਪ੍ਰੈਲ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਸਾਹ ਦੀ ਤਕਲੀਫ਼ ਮਗਰੋਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 27 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਅਮਿਤ ਸ਼ਾਹ ਨੇ ਕਰਨਾਟਕ ਚੋਣਾਂ ‘ਚ ਰੁੱਝੇ ਹੋਣ ਦੇ ਬਾਵਜੂਦ ਇਹ ਪ੍ਰੋਗਰਾਮ ਬਣਾਇਆ ਹੈ। ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਅਮਿਤ ਸ਼ਾਹ ਦੇ ਨਾਲ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਮੇਤ ਹੋਰ ਆਗੂ ਮੌਜੂਦ ਰਹਿਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment