ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਦਾ ਪਿੰਡ ਆਦੀਆਂ ’ਚ ਕੀਤਾ ਗਿਆ ਅੰਤਿਮ ਸਸਕਾਰ

Global Team
2 Min Read

ਗੁਰਦਾਸਪੁਰ : ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਦਾ ਅੱਜ ਪਿੰਡ ਆਦੀਆਂ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ  ਹੈ। ਜਾਣਕਾਰੀ ਅਨੁਸਾਰ ਆਦੀਆਂ ਚੈਕ ਪੋਸਟ ’ਤੇ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਰਣਜੀਤ ਸਿੰਘ 25 ਫਰਵਰੀ ਨੂੰ ਹੋਏ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ।

ਪਹਿਲਾਂ ਪਰਿਵਾਰ ਵੱਲੋਂ ਉਸ ਦਾ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਣਜੀਤ ਸਿੰਘ ਦੀ ਲਾਸ਼ ਦੀ ਵਿਗੜ ਰਹੀ ਹਾਲਤ ਨੂੰ ਦੇਖਦਿਆਂ ਅੱਜ ਪਰਿਵਾਰ ਅਤੇ ਕੁਝ ਜਥੇਬੰਦੀਆਂ ਦੀ ਮੌਜੂਦਗੀ ਵਿੱਚ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਪਰਿਵਾਰ ਵੱਲੋਂ ਰਸਮਾਂ ਅਨੁਸਾਰ ਉਸ ਨੂੰ ਸਿਹਰਾ ਲਗਾ ਕੇ ਪਿੰਡ ਦੇ ਹੀ ਸ਼ਮਸ਼ਾਨ ਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਉਸ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment