ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਵਿਵਾਦਿਤ ਤਿੰਨ ਖੇਤੀ ਕਾਨੂੰਨ ਨੂੰ ਵਾਪਸ ਲਿਆਉਣ ਦੀ ਮੰਗ ਤੋਂ ਬਾਅਦ ਭਾਜਪਾ ਨੇ ਇਸ ਟਿੱਪਣੀ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ। ਭਾਜਪਾ ਨੇ ਕਿਹਾ ਕਿ ਅਭਿਨੇਤਰੀ-ਰਾਜਨੇਤਾ ਨੂੰ ਪਾਰਟੀ ਦੀ ਤਰਫੋਂ ਅਜਿਹਾ ਬਿਆਨ ਦੇਣ ਦਾ ਅਧਿਕਾਰ ਨਹੀਂ ਹੈ।
ਜਾਰੀ ਬਿਆਨ ‘ਚ ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਵਾਪਿਸ ਲਏ ਗਏ ਖੇਤੀ ਬਿੱਲਾਂ ‘ਤੇ ਭਾਜਪਾ ਸੰਸਦ ਕੰਗਨਾ ਰਣੌਤ ਦਾ ਬਿਆਨ ਵਾਇਰਲ ਹੋ ਰਿਹਾ ਹੈ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਹ ਬਿਆਨ ਉਨ੍ਹਾਂ ਦਾ ਨਿੱਜੀ ਬਿਆਨ ਹੈ।ਕੰਗਨਾ ਰਣੌਤ ਭਾਜਪਾ ਦੀ ਤਰਫੋਂ ਅਜਿਹਾ ਬਿਆਨ ਦੇਣ ਲਈ ਅਧਿਕਾਰਤ ਨਹੀਂ ਹੈ, ਅਤੇ ਇਹ ਖੇਤੀ ਬਿੱਲਾਂ ‘ਤੇ ਭਾਜਪਾ ਦੇ ਨਜ਼ਰੀਏ ਨੂੰ ਨਹੀਂ ਦਰਸਾਉਂਦੀ ਹੈ। ਅਸੀਂ ਇਸ ਬਿਆਨ ਦੀ ਨਿੰਦਾ ਕਰਦੇ ਹਾਂ।
#WATCH | BJP leader Gaurav Bhatia says, “On the social media platforms, BJP MP Kangana Ranaut’s statement on the farm bills that was withdrawn by central govt, is going viral. I want to make it clear that this statement is a personal statement of her. Kangana Ranaut is not… pic.twitter.com/hZmJ8j7Qf8
— ANI (@ANI) September 24, 2024
ਹਰਿਆਣਾ ਭਾਜਪਾ ਦੇ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਕਿਹਾ ਕਿ ਪਾਰਟੀ ਦਾ ਕੰਗਨਾ ਰਣੌਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ, “ਉਹ ਬਹੁਤ ਸਾਰੀਆਂ ਗੱਲਾਂ ਕਹਿੰਦੀ ਰਹਿੰਦੀ ਹੈ ਪਰ ਜੋ ਉਹ ਕਹਿੰਦੀ ਹੈ, ਉਹ ਭਾਜਪਾ ਦਾ ਸਟੈਂਡ ਨਹੀਂ ।”
ਦਸਣਾ ਬਣਦਾ ਹੈ ਕਿ ਆਪਣੇ ਹਲਕੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੰਗਨਾ ਨੇ ਕਿਹਾ, “ਇਹ ਵਿਵਾਦਪੂਰਨ ਹੋ ਸਕਦਾ ਹੈ, ਪਰ ਮੈਨੂੰ ਲੱਗਦਾ ਹੈ ਕਿ ਕਿਸਾਨ ਪੱਖੀ ਕਾਨੂੰਨਾਂ ਨੂੰ ਦੁਬਾਰਾ ਲਾਗੂ ਕੀਤਾ ਜਾਣਾ ਚਾਹੀਦਾ ਹੈ। ਅਸਲ ਵਿੱਚ ਕਿਸਾਨਾਂ ਨੂੰ ਖੁਦ ਮੰਗ ਕਰਨੀ ਚਾਹੀਦੀ ਹੈ ਕਿ ਕਾਨੂੰਨ ਵਾਪਸ ਲਿਆਏ ਜਾਣ। ਕਿਸਾਨਾਂ ਦੇ ਵਿਕਾਸ ਵਿੱਚ ਕੋਈ ਰੁਕਾਵਟ ਨਹੀਂ ਹੈ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।