‘ਦਿ ਸਿੱਖ ਗਰੁੱਪ’ ਵੱਲੋਂ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ, ਦਿਲਜੀਤ ਦੁਸਾਂਝ ਦਾ ਨਾਂ ਵੀ ਦਰਜ

Rajneet Kaur
2 Min Read

ਨਿਊਜ਼ ਡੈਸਕ: ਯੂਕੇ ਦੀ ਸਿੱਖ ਸੰਸਥਾ ‘ਦਿ ਸਿੱਖ ਗਰੁੱਪ’ ਵੱਲੋਂ ਜਾਰੀ ‘ਦਿ ਸਿੱਖਸ 100’ ਸੂਚੀ ਦੇ ਤਾਜ਼ਾ 11ਵੇਂ ਅਡੀਸ਼ਨ ਵਿੱਚ ਸੰਸਾਰ ਦੇ 100 ਪ੍ਰਭਾਵਸ਼ਾਲੀ ਸਿੱਖਾਂ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ  ਦੇ ਨਾਂ ਵੀ ਦਰਜ ਕੀਤੇ ਗਏ ਹਨ।ਇਸ ਸੂਚੀ ਵਿਚ ਥਾਂ ਪਾਉਣ ਵਾਲੇ ਹੋਰਾਂ ਸਿੱਖਾਂ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਦੀਪ ਪੁਰੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੈਨੇਡਾ ਦੇ ਰੱਖਿਆ ਮੰਤਰੀ ਤੇ ਸੰਸਦ ਮੈਂਬਰ ਹਰਜੀਤ ਸਿੰਘ ਸੱਜਣ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਖਾਲਸਾ ਏਡ ਦੇ ਆਗੂ ਰਵੀ ਸਿੰਘ, ਪੰਜਾਬੀ ਗਾਇਕ ਦਿਲਜੀਤ ਦੁਸਾਂਝ ਆਦਿ ਦੇ ਨਾਂ ਸ਼ਾਮਿਲ  ਹਨ।

ਸੰਸਥਾ ਵੱਲੋਂ ਸਾਲ 2022 ਦੀ ਜਾਰੀ ਕੀਤੀ ਸੂਚੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਸ਼ਵ ਪੱਧਰ ’ਤੇ ਪ੍ਰਭਾਵਸ਼ਾਲੀ 100 ਸਿੱਖਾਂ ’ਚੋਂ ਤੀਜੇ ਸਥਾਨ ’ਤੇ  ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੌਥੇ ਸਥਾਨ ’ਤੇ ਹਨ। ਦਸ ਦਈਏ ਕਿ ਇਸ ਸੂਚੀ ’ਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਪਹਿਲੇ ਸਥਾਨ ’ਤੇ ਹਨ।   ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੂਜੇ ਨੰਬਰ ’ਤੇ ਹਨ।  ਪੰਜਾਬੀ ਗਾਇਕ ਦਲਜੀਤ ਦੋਸਾਂਝ ਦਾ ਨਾਂ 50ਵੇਂ ਨੰਬਰ ‘ਤੇ ਹਨ।  ਲੰਡਨ ਤੋਂ ‘ਦਿ ਸਿੱਖ ਗਰੁੱਪ’ ਦੇ ਸੰਸਥਾਪਕ ਨਵਦੀਪ ਸਿੰਘ ਨੇ ਕਿਹਾ ਕਿ ਮੌਜੂਦਾ ਸੂਚੀ ਵਿੱਚ 2.6 ਕਰੋੜ ਸਿੱਖਾਂ ’ਚੋਂ ਵਿਸ਼ਵ ਦੇ 100 ਪ੍ਰਭਾਵਸ਼ਾਲੀ ਸਿੱਖ ਸ਼ਖ਼ਸੀਅਤਾਂ ਨੂੰ ਚੁਣਿਆ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment