ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਗੌਹਰ ਖਾਨ ਲਈ ਜਲਦ ਹੀ ਖੁਸ਼ਖਬਰੀ ਆਉਣ ਵਾਲੀ ਹੈ। ਜੀ ਹਾਂ ਇਹ ਅਦਾਕਾਰਾ ਮਾਂ ਬਣਨ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਗੌਹਰ ਖਾਨ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਗੌਹਰ ਖਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਖਾਸ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਗੌਹਰ ਖਾਨ ਵੀ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਜ਼ਿੰਦਗੀ ਨਾਲ ਜੁੜੀਆਂ ਜਾਣਕਾਰੀਆਂ ਸਾਂਝੀਆਂ ਕਰਦੀ ਰਹਿੰਦੀ ਹੈ। ਉਸ ਨੇ ਇਸ ਦੇ ਜ਼ਰੀਏ ਆਪਣੇ ਗਰਭ ਦਾ ਐਲਾਨ ਕੀਤਾ ਹੈ।
https://www.instagram.com/reel/CmY_dw3qYVa/?igshid=YmMyMTA2M2Y=
ਗੌਹਰ ਖਾਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਐਨੀਮੇਟਿਡ ਵੀਡੀਓ ਸ਼ੇਅਰ ਕੀਤੀ ਹੈ। ਜਿਸ ‘ਚ ਉਸ ਨੇ ਦੱਸਿਆ ਹੈ ਕਿ ਉਹ ਜਲਦ ਹੀ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਸ ਵੀਡੀਓ ਦੇ ਨਾਲ ਗੌਹਰ ਖਾਨ ਨੇ ਕੈਪਸ਼ਨ ‘ਚ ਲਿਖਿਆ, ਬਿਸਮਿੱਲ੍ਹਾ ਹੀਰ ਰਹਿਮਾਨ ਨੀਰ ਰਹੀਮ। ਤੁਹਾਡੇ ਸਾਰਿਆਂ ਦੇ ਪਿਆਰ ਅਤੇ ਦੁਆਵਾਂ ਦੀ ਲੋੜ ਹੈ। ਮਾਸ਼ਾ ਅੱਲ੍ਹਾ! ਗੌਹਰ ਖਾਨ ਦੀ ਇਹ ਪੋਸਟ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਗੌਹਰ ਖਾਨ ਦੇ ਪ੍ਰਸ਼ੰਸਕ ਇਸ ਪੋਸਟ ਨੂੰ ਕਾਫੀ ਪਸੰਦ ਕਰ ਰਹੇ ਹਨ।