16 ਜਥੇਬੰਦੀਆਂ ਦੀ ਚੰਡੀਗ੍ਹੜ ਵਿੱਚ ਹੋਈ ਮੀਟਿੰਗ ਰਹੀ ਬੇਸਿੱਟਾ

Rajneet Kaur
4 Min Read

ਨਿਊਜ਼ ਡੈਸਕ: ਪਿਛਲੇ ਦਿਨੀ ਉੱਤਰ ਭਾਰਤ ਦੇ 6 ਰਾਜਾਂ ਦੀਆਂ 16 ਜਥੇਬੰਦੀਆਂ ਵੱਲੋਂ ਕੇਂਦਰ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਕੂਚ ਕਰਨ ਦੇ ਐਲਾਨ ਕੀਤੇ ਗਏ ਹਨ। ਇਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਵੱਲੋਂ, ਪੁਲਿਸ ਬਲ ਦਾ ਪ੍ਰਯੋਗ ਕਰਕੇ ਸ਼ਾਂਤਮਈ ਅੰਦੋਲਨ ਕਰਨ ਜਾ ਰਹੇ ਲੋਕਾਂ ਤੇ ਲਾਠੀਚਾਰਜ ਕਰਕੇ ਇੱਕ ਕਿਸਾਨ ਦੇ ਸ਼ਹੀਦ ਹੋਣ ਤੋਂ ਬਾਅਦ ਤੈਅ ਹੋਈ ਮੀਟਿੰਗ ਵਿੱਚ 16 ਜਥੇਬੰਦੀਆਂ ਦੇ ਨੁਮਾਇੰਦੇ, ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਆਗੂ ਤੇ ਕੇਂਦਰ ਦੇ ਅਧਿਕਾਰੀ ਸ਼ਾਮਲ ਹੋਏ।

ਮੀਟਿੰਗ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਦੇ ਆਗੂ ਪੰਜਾਬ ਦੇ ਸਰਵਣ ਸਿੰਘ ਪੰਧੇਰ ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੁਰੇਸ਼ ਕੋਥ ਨੇ ਕਿਹਾ ਕਿ ਉੱਤਰ ਭਾਰਤ ਦੇ ਹੜ੍ਹ ਪੀੜਤ ਸੂਬਿਆਂ ਲਈ 50 ਹਜ਼ਾਰ ਕਰੋੜ ਦੀ ਰਾਹਤ ਰਾਸ਼ੀ ਤੋਂ ਇਲਾਵਾ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਬਣਾਉਣ, ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਅਤੇ ਦਿੱਲੀ ਮੋਰਚੇ ਦੌਰਾਨ ਬਣੇ ਪੁਲਿਸ ਕੇਸ ਰੱਦ ਕਰਾਉਣ ਦੀਆਂ ਮੰਗਾਂ ਤੇ ਖ਼ਤਮ ਹੋਈ ਇਸ ਮੀਟਿੰਗ ਵਿੱਚ ਪ੍ਰਸ਼ਾਸਨ ਵੱਲੋਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਮਿਲਿਆ। ਆਗੂਆਂ ਨੇ ਦੱਸਿਆ ਕਿ ਜਥੇਬੰਦੀਆਂ ਨੇ ਆਪਸੀ ਮੀਟਿੰਗ ਕਰਕੇ ਫ਼ੈਸਲਾ ਕੀਤਾ ਹੈ ਕਿ 16 ਜਥੇਬੰਦੀਆਂ ਵੱਲੋਂ ਉਪਰੋਕਤ ਮੰਗਾਂ ਅਤੇ ਕਿਸਾਨ ਮਜ਼ਦੂਰਾਂ ਦੇ ਪੂਰਨ ਕਰਜ਼ੇ ਮਾਫ਼ ਕਰਵਾਉਣ ਦੀ ਮੰਗ ਨੂੰ ਲੈ ਕੇ 28 ਸਤੰਬਰ ਤੋਂ ਤਿੰਨ ਦਿਨਾਂ ਲਈ ਰੇਲ ਰੋਕੋ ਮੋਰਚਾ ਸ਼ੁਰੂ ਕੀਤਾ ਜਾਵੇਗਾ ਜਿਸ ਦੇ ਪਹਿਲੇ ਪੜਾਅ ਦਾ ਆਗਾਜ਼ ਪੰਜਾਬ ਵਿੱਚ ਰੇਲ ਰੋਕੋ ਮੋਰਚਾ ਸ਼ੁਰੂ ਕਰਕੇ ਕੀਤਾ ਜਾਵੇਗਾ।

ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਰੇਲ ਰੋਕੋ ਮੋਰਚਾ ਜਥੇਬੰਦੀਆਂ ਵੱਲੋਂ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਜੇਕਰ ਰੇਲਾਂ ਰੋਕਣਾ ਜਥੇਬੰਦੀਆਂ ਦੀ ਅਣਖ ਦਾ ਸਵਾਲ ਨਹੀਂ ਬਲਕਿ ਰੇਲਾਂ ਦੀ ਆਵਾਜਾਈ ਨੂੰ ਰੋਕ ਕੇ ਉਹ ਲੋਕਾਂ ਦੀਆਂ ਪਰੇਸ਼ਾਨੀਆਂ ਨੂੰ ਹੱਲ ਕਰਨਾ ਚਾਹੁੰਦੇ ਹਨ। ਰੇਲ ਵਿਭਾਗ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਕੋਲ ਹੈ ਜੇਕਰ ਸਰਕਾਰ ਚਾਹੁੰਦੀ ਹੈ ਕਿ ਸਰਕਾਰ ਅਤੇ ਲੋਕਾਂ ਦਾ ਸਮਾਂ ਵਿਅਰਥ ਨਾ ਹੋਵੇ ਤਾਂ ਸਮਾਂ ਰਹਿੰਦਿਆਂ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰੇ। ਉਨ੍ਹਾਂ ਨੇ ਇਹ ਜਾਣਕਾਰੀ ਵੀ ਸਾਂਝੀ ਕੀਤੀ ਕਿ ਉਨ੍ਹਾਂ ਵੱਲੋਂ 8 ਸਤੰਬਰ ਨੂੰ ਜੀ-20 ਸੰਮੇਲਨ ਦੇ ਵਿਰੋਧ ਵਿੱਚ ਪੂਰੇ ਉੱਤਰ ਭਾਰਤ ਵਿੱਚ ਪੁਤਲੇ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 16 ਜਥੇਬੰਦੀਆਂ ਦੀ ਅਗਲੀ ਮੀਟਿੰਗ 11 ਸਤੰਬਰ ਨੂੰ ਕੀਤੀ ਜਾਵੇਗੀ।

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਰਾਣਾ ਰਣਬੀਰ ਸਿੰਘ, ਬੀ.ਕੇ.ਯੂ. ਏਕਤਾ ਦੇ ਜਸਵਿੰਦਰ ਸਿੰਘ ਲੌਂਗੋਵਾਰ, ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਬਲਦੇਵ ਸਿੰਘ ਜੀਰਾ, ਆਜ਼ਾਦ ਕਿਸਾਨ ਯੂਨੀਅਨ ਹਰਿਆਣਾ ਦੇ ਸੁਖਵਿੰਦਰ ਸਿੰਘ ਔਲਖ, ਬੀ.ਕੇ.ਯੂ. ਬਹਿਰਾਮਕੇ ਦੇ ਚਮਕੌਰ ਸਿੰਘ, ਬੀ.ਕੇ.ਯੂ. ਸ਼ਹੀਦ ਭਗਤ ਸਿੰਘ ਦੇ ਅਮਰਜੀਤ ਸਿੰਘ ਮੋਹੜੀ ਹਰਿਆਣਾ, ਬੀ.ਕੇ.ਯੂ. ਸਰ ਛੋਟੂ ਰਾਮ ਦੇ ਜਗਦੀਪ ਸਿੰਘ ਔਲਖ ਹਰਿਆਣਾ, ਕਿਸਾਨ ਮਹਾਂਪੰਚਾਇਤ ਦੇ ਸਚਿਨ ਹਰਿਆਣਾ, ਪੱਗੜੀ ਸੰਭਾਲ ਜੱਟਾ ਦੇ ਮਨਦੀਪ ਸਿੰਘ ਨਥਵਾਨ, ਆਜ਼ਾਦ ਕਿਸਾਨ ਯੂਨੀਅਨ ਹਰਿਆਣਾ ਦੇ ਸੁਖਵਿੰਦਰ ਸਿੰਘ ਔਲਖ, ਪ੍ਰੋਗਰੈਸਿਵ ਫਾਰਮਰ ਫਰੰਟ ਗੁਰਮੀਤ ਸਿੰਘ ਮਾਗਟ ਯੂਪੀ, ਰਾਸ਼ਟਰੀ ਕਿਸਾਨ ਸੰਗਠਨ ਦੇ ਦੇਸ਼ਰਾਜ ਮੋਦਗਿੱਲ ਹਿਮਾਚਲ ਆਗੂ ਹਾਜ਼ਰ ਸਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment