‘ਮੇਰਾ ਬਿਲ’ ਐਪ ਨੂੰ ਲੋਕਾਂ ਵਲੋਂ ਮਿਲਿਆ ਭਰਵਾਂ ਹੁੰਗਾਰਾ: ਹਰਪਾਲ ਸਿੰਘ ਚੀਮਾ

Rajneet Kaur
2 Min Read

ਚੰਡੀਗੜ੍ਹ:  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿਚ 105 ਤੋਂ ਵੱਧ ਸਥਾਨਾਂ ‘ਤੇ ਚਲਾਈ ਗਈ ।  ਇਸ ਐਪ ਦੇ ਲਾਂਚ ਹੋਣ ਤੋਂ ਕੁਝ ਘੰਟਿਆਂ ਵਿਚ ਹੀ 15, 452 ਵਿਅਕਤੀਆਂ ਵਲੋਂ ਇਹ ਇਸ ਨੂੰ ਡਾਊਨਲੋਡ ਕੀਤਾ ਗਿਆ ਅਤੇ 948 ਖਪਤਕਾਰਾਂ ਵਲੋਂ ਆਪਣੇ ਬਿੱਲ ਵੀ ਅਪਲੋਡ ਕੀਤੇ ਗਏ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹਰ ਖਰੀਦ ਦਾ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਸ ਐਪ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  ਵੱਡੀ ਗਿਣਤੀ ‘ਚ ਵਿਅਕਤੀਆਂ ਵਲੋਂ ਸ਼ੁਰੂਆਤੀ ਦੌਰ ਤੋਂ ਹੀ ਇਸ ਐਪ ਨੂੰ ਡਾਊਨਲੋਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਵਲੋਂ ਵੀ ਇਸ ਐਪ ਨੂੰ ਡਾਊਨਲੋਡ ਕੀਤਾ ਗਿਆ ਤਾਂ ਜੋ ਆਮ ਲੋਕਾਂ ਤੱਕ ਇਸ ਐਪ ਦੇ ਇਸਤੇਮਾਲ ਰਾਹੀਂ ਸੂਬੇ ਦੀ ਆਰਥਿਕ ਮਜ਼ਬੂਤੀ ਵਿਚ ਹਿੱਸਾ ਪਾਉਣ ਦਾ ਸੁਨੇਹਾ ਦਿੱਤਾ ਜਾ ਸਕੇ।

ਐਪ ਨੂੰ ਦਿੱਤੇ ਭਰਵੇ ਹੁੰਗਾਰੇ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ’ ਐਪ ਉਤੇ ਖਰੀਦ ਦਾ ਬਿੱਲ ਅਪਲੋਡ ਕਰਨ ਵਾਲੇ ਖਪਤਕਾਰਾਂ ਨੂੰ ਲੱਕੀ ਡਰਾਅ ‘ਚ ਸ਼ਾਮਿਲ ਕੀਤਾ ਜਾਵੇਗਾ । ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਉਨ੍ਹਾਂ ਕਿਹਾ ਕਿ ਕਿ ਸੂਬੇ ਵਿਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ।  ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ।

- Advertisement -

 

Share this Article
Leave a comment