ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿੱਚ ਅੱਜ ਤੜਕੇ ਫਿਰ ਹਰ ਪਾਸੇ ਧੁੰਦ ਹੀ ਧੁੰਦ ਨਜ਼ਰ ਆਈ। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਬੁੱਧਵਾਰ ਨੂੰ ਹਾਲਾਂਕਿ ਕੁਝ ਇਲਾਕਿਆਂ ਵਿੱਚ ਧੁੱਪ ਨਿਕਲੀ ਸੀ ਪਰ ਠੰਢ ਤੋਂ ਰਾਹਤ ਨਹੀਂ ਮਿਲੀ।
ਪੰਜਾਬ ਵਿੱਚ ਇਸ ਸਮੇਂ ਪਹਾੜੀ ਇਲਾਕਿਆਂ ਤੋਂ ਜ਼ਿਆਦਾ ਛੰਡ ਹੋ ਗਈ ਹੈ। ਪੰਜਾਬ ਵਿੱਚ ਇਸ ਵੇਲੇ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਜਲੰਧਰ ਅਤੇ ਮੋਗਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਹ ਇੱਥੇ ਇੱਕ ਠੰਢਾ ਦਿਨ ਹੋਵੇਗਾ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਹਿਮਾਚਲ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਇੱਥੇ ਬਾਰਿਸ਼ ਦੇ ਨਾਲ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਨਾਲ ਚੰਡੀਗੜ੍ਹ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। 25 ਤੋਂ 28 ਜਨਵਰੀ ਤੱਕ ਚੰਬਾ ਅਤੇ ਲਾਹੌਲ ਸਪਿਤੀ ਅਤੇ ਹਿਮਾਚਲ ਦੇ ਉਪਰਲੇ ਇਲਾਕਿਆਂ ‘ਚ ਬਰਫਬਾਰੀ ਹੋ ਸਕਦੀ ਹੈ। ਸ਼ਿਮਲਾ, ਸਿਰਮੌਰ ਅਤੇ ਆਸਪਾਸ ਦੇ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।