ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਜਾਰੀ ਕੀਤੀ ਚੇਤਾਵਨੀ

Rajneet Kaur
2 Min Read

ਨਿਊਜ਼ ਡੈਸਕ: ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਵਿਚਕਾਰ ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।ਪੰਜਾਬ ਦਾ ਤਾਪਮਾਨ 4.4 ਡਿਗਰੀ ਤੱਕ ਪਹੁੰਚ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਸੰਘਣੀ ਧੁੰਦ ਦਾ ਦੌਰ ਜਾਰੀ ਰਹੇਗਾ। ਇਸ ਤਹਿਤ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਧੁੰਦ ਦੀ ਚਾਦਰ ਛਾਈ ਰਹੇਗੀ। ਨਵੀਂ ਪੱਛਮੀ ਗੜਬੜ 16 ਦਸੰਬਰ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰਨ ਜਾ ਰਹੀ ਹੈ। ਇਸ ਦਾ ਪੰਜਾਬ ਦੇ ਮੌਸਮ ‘ਤੇ ਕਿੰਨਾ ਅਸਰ ਪਵੇਗਾ, ਇਸ ਦਾ ਅੰਦਾਜ਼ਾ ਫਿਲਹਾਲ ਲਗਾਇਆ ਜਾ ਰਿਹਾ ਹੈ।

ਤਾਮਿਲਨਾਡੂ ਵਿੱਚ 15 ਤੋਂ 17 ਦਸੰਬਰ ਤੱਕ, ਕੇਰਲ ਅਤੇ ਮਹੇ ਵਿੱਚ 16 ਤੋਂ 18 ਦਸੰਬਰ ਤੱਕ, ਜਦੋਂ ਕਿ ਲਕਸ਼ਦੀਪ ਵਿੱਚ 17 ਅਤੇ 18 ਦਸੰਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਥਾਵਾਂ ‘ਤੇ ਤੂਫ਼ਾਨ ਵੀ ਆ ਸਕਦਾ ਹੈ।ਤਾਮਿਲਨਾਡੂ ਵਿਚ 16 ਅਤੇ 17 ਦਸੰਬਰ ਅਤੇ ਕੇਰਲ ਵਿੱਚ 17 ਦਸੰਬਰ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 16 ਅਤੇ 17 ਦਸੰਬਰ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment