ਮੋਗਾ ਦੀ ਅਦਾਲਤ ਨੇ ਸਵਾਤੀ ਮਾਲੀਵਾਲ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ, ਪੰਜਾਬ ਦੇ ਵਿਧਾਇਕਾਂ ਲਈ ਭੇਡਾਂ-ਬੱਕਰੀਆਂ ਵਾਲਾ ਦਿੱਤਾ ਸੀ ਬਿਆਨ

Global Team
2 Min Read

ਮੋਗਾ: ਮੋਗਾ ਦੀ ਅਦਾਲਤ ਨੇ ਸਵਾਤੀ ਮਾਲੀਵਾਲ ਨੂੰ 10 ਜੂਨ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਖ਼ਿਲਾਫ਼ ਕੀਤੀਆਂ ਗਈਆਂ ਕਥਿਤ ਆਪਤਿਤਜਨਕ ਟਿੱਪਣੀਆਂ ਨਾਲ ਜੁੜਿਆ ਹੋਇਆ ਹੈ।

ਦੱਸ ਦੇਈਏ ਕਿ BJP ਸੰਸਦ ਸਵਾਤੀ ਮਾਲੀਵਾਰ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲੈ ਕੇ ਭੇਡਾਂ-ਬੱਕਰੀਆਂ ਵਾਲਾ ਬਿਆਨ ਦਿੱਤਾ ਸੀ, ਜਿਸ ਲਈ ਉਨ੍ਹਾਂ ਖਿਲਾਫ ਮੋਗਾ ਵਿਚ ਮਾਨਹਾਣੀ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਮੋਗਾ ਵਿਚ ਆਪ ਆਗੂ ਅਮਨਦੀਪ ਅਰੋੜਾ ਵੱਲੋਂ ਕੀਤੀ ਗਈ ਹੈ।

‘ਆਪ’ ਵਿਧਾਇਕ ਅਮਨਦੀਪ ਕੌਰ ਅਰੋੜਾ ਵੱਲੋਂ ਸਵਾਤੀ ਮਾਲੀਵਾਲ ਖ਼ਿਲਾਫ਼ ਮਾਨਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਹ ਸ਼ਿਕਾਇਤ 13 ਮਈ ਨੂੰ ਦਰਜ ਹੋਈ ਸੀ। ਵਿਧਾਇਕ ਦੇ ਵਕੀਲ ਨੇ ਅਦਾਲਤ ਵਿੱਚ Pre-summons notice ਜਾਰੀ ਕਰਨ ਦੀ ਅਰਜ਼ੀ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ CM ਮਾਨ ਆਪਣੇ ਵਿਧਾਇਕਾਂ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲਣ ਲਈ ਦਿੱਲੀ ਪਹੁੰਚੇ ਸਨ ਤੇ ਇਸ ਦੌਰਾਨ ਸੀਐੱਮ ਵਲੋਂ ਵੱਡੀ ਗਿਣਤੀ ਵਿਚ ਵਿਧਾਇਕ ਹੋਣ ਦੀ ਗੱਲ ਆਖੀ ਸੀ। ਇਸ ਮੌਕੇ ਭਾਜਪਾ ਸੰਸਦ ਨੇ ਵਿਧਾਇਕਾਂ ਨੂੰ ਭੇਡਾਂ-ਬੱਕਰੀਆਂ ਕਰਦੇ ਹੋਏ ਟਿੱਪਣੀ ਕੀਤੀ ਸੀ ਕਿ ਇਹ ਵਿਧਾਇਕ ਬਿਨਾਂ ਸੋਚੇ ਸਮਝੇ ਮੁੱਖ ਮੰਤਰੀ ਨਾਲ ਤੁਰ ਪੈਂਦੇ ਹਨ।

ਸਵਾਤੀ ਮਾਲੀਵਾਲ, ਜੋ ਪਹਿਲਾਂ ਆਮ ਆਦਮੀ ਪਾਰਟੀ ਨਾਲ ਜੁੜੇ ਰਹੇ ਹਨ, ਪਿਛਲੇ ਸਮੇਂ ਤੋਂ ਪਾਰਟੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਖੁੱਲ੍ਹ ਕੇ ਆਲੋਚਨਾ ਕਰਦੇ ਆ ਰਹੇ ਹਨ।

Share This Article
Leave a Comment