3 ਅਗਸਤ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ

Global Team
2 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਕਈ ਮਹੱਤਵਪੂਰਨ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਮਾਨਸੂਨ ਸੈਸ਼ਨ, ਰਾਸ਼ਨ ਕਾਰਡਾਂ ਅਤੇ ‘ਮੇਰੀ ਰਸੋਈ ਯੋਜਨਾ’ ਨਾਲ ਜੁੜੇ ਵੱਡੇ ਐਲਾਨ ਕੀਤੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ 3 ਅਗਸਤ ਤੋਂ ਮੌਨਸੂਨ ਸੈਸ਼ਨ ਬੁਲਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚੱਲੇਗਾ।

ਪੰਜਾਬ ਸਰਕਾਰ ਵੱਲੋਂ ਮੌਨਸੂਨ ਸੈਸ਼ਨ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਵਿੱਚ ਸੋਧ ਕੀਤੀ ਜਾ ਸਕਦੀ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਜਿਹੜੇ ਸੁਝਾਅ ਦਿੱਤੇ ਸਨ, ਉਸ ਬਾਰੇ ਐਡਵੋਕੇਟ ਜਨਰਲ ਨਾਲ ਸਲਾਹ ਕੀਤੀ ਜਾਵੇਗੀ। ਐਡਵੋਕੇਟ ਜਨਰਲ ਨਾਲ ਸਲਾਹ ਤੋਂ ਬਾਅਦ ਹੀ ਸੋਧ ਕੀਤੀ ਜਾਵੇਗੀ।

10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਐਲਾਨ

ਹਰ ਪਰਿਵਾਰ ਤੱਕ ਭੋਜਨ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਯੋਗ ਲੋਕਾਂ ਦਾ ਅਜੇ ਤੱਕ ਰਾਸ਼ਨ ਕਾਰਡ ਨਹੀਂ ਬਣਿਆ, ਉਹ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇਨ੍ਹਾਂ ਕਾਰਡਾਂ ਰਾਹੀਂ ਹਰ ਯੋਗ ਵਿਅਕਤੀ ਨੂੰ ਪ੍ਰਤੀ ਮਹੀਨਾ 5 ਕਿਲੋ ਕਣਕ ਮੁਹੱਈਆ ਕਰਵਾਈ ਜਾਵੇਗੀ।
Share This Article
Leave a Comment