ਮੂਸੇਵਾਲਾ ਮਾਮਲੇ ਨਾਲ ਜੁੜਿਆ ਸਿਆਸੀ ਆਗੂ ਦਾ ਨਾਂਅ, ਜਲਦ ਹੋ ਸਕਦੀ ਹੈ ਗ੍ਰਿਫਤਾਰੀ

Rajneet Kaur
3 Min Read

ਚੰਡੀਗੜ੍ਹ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਲਈ ਪੰਜਾਬ ਪੁਲਿਸ ਦਾ ਅਪਰੇਸ਼ਨ ਜਾਰੀ ਹੈ। ਹੁਣ ਤੱਕ ਕਈ ਵੱਡੇ ਗੈਂਗਸਟਰ ਫੜੇ ਜਾ ਚੁੱਕੇ ਹਨ। ਜਿਸ ਵਿੱਚ ਕੁਝ ਐਨਕਾਊਂਟਰ ਦਾ ਸ਼ਿਕਾਰ ਹੋ ਗਏ ਹਨ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੂਸੇਵਾਲਾ ਦੇ ਕਤਲ ‘ਚ ਇਕ ਸਿਆਸੀ ਆਗੂ ਦਾ ਨਾਂ ਸਾਹਮਣੇ ਆਇਆ ਹੈ ਜਿਸ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਜਦੋਂ ਉਸ ਸਿਆਸੀ ਆਗੂ ਦੀ ਗ੍ਰਿਫ਼ਤਾਰੀ ਹੋਵੇਗੀ ਤਾਂ ਸਿਆਸਤ ਵਿੱਚ ਹਲਚਲ ਮਚ ਜਾਵੇਗੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਇਸ ਕਤਲ ਵਿੱਚ ਸਫੈਦਪੋਸ਼  ਅਤੇ ਗਾਇਕ ਸ਼ਾਮਲ ਹਨ ਉਨ੍ਹਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੁਲਿਸ ਨੂੰ ਨਾਮ ਦਿੱਤੇ ਹਨ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਸੜਕਾਂ ‘ਤੇ ਆਉਣਗੇ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ ਸਫੈਦਪੋਸ਼ ਵਾਲਿਆਂ ਨੇ ਅੰਜਾਮ ਦਿੱਤਾ ਹੈ। ਸ਼ਾਰਪ ਸ਼ੂਟਰ ਕਿਰਾਏ ‘ਤੇ ਆਏ ਸਨ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ 3 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਪੁਲਿਸ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਨੇ ਸ਼ਾਰਪ ਸ਼ੂਟਰ, ਰੇਕੀ, ਹਥਿਆਰ ਸਪਲਾਈ ਕਰਨ ਵਾਲੇ, ਵਾਹਨ ਸਪਲਾਈ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਇਸ ਘਟਨਾ ਦੀ ਸਾਜ਼ਿਸ਼ ਰਚਣ ਵਾਲਿਆਂ ’ਤੇ ਅਜੇ ਤੱਕ ਸ਼ਿਕੰਜਾ ਕੱਸਿਆ ਨਹੀਂ ਜਾ ਸਕਿਆ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰਕੇ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ।

ਇਸ ਵਿਚਕਾਰ ਹੀ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ, ਕਿ ਹੁਣ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿੱਚ ਵੱਡੀ ਗ੍ਰਿਫਤਾਰੀ ਹੋ ਸਕਦੀ ਹੈ। ਜਿਸ ਵਿੱਚ ਸਿਆਸੀ ਲੀਡਰ ਨੂੰ ਸ਼ਿਕੰਜੇ ਵਿੱਚ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ 1850 ਪੰਨਿਆ ਦੀ ਚਾਰਜਸ਼ੀਟ ਦਾਖਲ ਹੋ ਚੁੱਕੀ ਹੈ, ਸਾਰੇ ਸ਼ੂਟਰਸ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਗੈਂਗਸਟਰ ਕਪਿਲ ਪੰਡਿਤ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਜੋ ਕਿ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਕਰ ਸਕਦਾ ਹੈ। ਉੱਥੇ ਹੀ ਮੁੰਬਈ ਪੁਲਿਸ ਵੀ ਉਸ ਤੋਂ ਪੁੱਛਗਿੱਛ ਕਰਨ ਲਈ ਪੰਜਾਬ ਪਹੁੰਚੀ ਸੀ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment