ਟਰੂਡੋ ਦੇ ਜਿੱਤਣ ਤੋਂ ਬਾਅਦ ਸਿੱਖਾਂ ਲਈ ਆਈ ਵੱਡੀ ਖੁਸ਼ੀ ਦੀ ਖ਼ਬਰ, ਤੁਸੀਂ ਵੀ ਰਹਿ ਜਾਓਗੇ ਹੈਰਾਨ!

TeamGlobalPunjab
2 Min Read

ਬਰੈਂਪਟਨ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਆ ਰਿਹਾ ਹੈ ਅਤੇ ਇਸ ਸਬੰਧੀ ਨਾ ਕੇਵਲ ਭਾਰਤ ਅੰਦਰ ਬਲਕਿ ਦੇਸ਼ਾਂ ਵਿਦੇਸ਼ਾਂ ਅੰਦਰ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਪਵਿੱਤਰ ਦਿਹਾੜੇ ਮੌਕੇ ਜਿੱਥੇ ਸਿੱਖ ਸੰਗਤ ਲਈ ਖੁਸ਼ੀ ਦੀ ਗੱਲ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦੀ ਹੈ ਉੱਥੇ ਕੈਨੇਡਾਂ ਤੋਂ ਵੀ ਇੱਕ ਹੋਰ ਸਿੱਖ ਸੰਗਤ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜੀ ਹਾਂ ਪਤਾ ਲੱਗਾ ਹੈ ਕਿ ਟਰੂਡੋ ਸਰਕਾਰ ਦੇ ਮੁੜ ਦੁਬਾਰਾ ਸੱਤਾ ਵਿੱਚ ਆਉਂਦਿਆਂ ਹੀ ਇੱਥੋਂ ਦੇ ਓਨਟਾਰੀਓ ਦੇ ਬਰੈਂਪਟਨ ਸ਼ਹਿਰ ਅੰਦਰ ਸੜਕ ਦਾ ਨਾਮ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੋਂ ਰੱਖਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਇਸ ਸਬੰਧੀ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਮਤਾ ਵੀ ਪਾਸ ਹੋ ਗਿਆ ਹੈ, ਪਰ ਇਸ ਸਬੰਧੀ ਅਗਲੇਰੀ ਕਾਰਵਾਈ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਹੀ ਹੋਵੇਗੀ।

ਮੀਡੀਆ ਰਿਪੋਰਟਾਂ ਮੁਤਾਬਿਕ ਇਸ ਸਬੰਧੀ ਕੈਨੇਡਾ ਅੰਦਰ ਸਿੱਖ ਭਾਈਚਾਰੇ ਨਾਲ ਸਬੰਧ ਰੱਖਣ ਵਾਲੇ ਖੇਤਰੀ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਨਗਰ ਕੌਂਸਲਰ ਹਰਕੀਰਤ ਸਿੰਘ ਵੱਲੋਂ ਇੱਕ ਮਤਾ ਪੇਸ਼ ਕੀਤਾ ਗਿਆ ਸੀ ਕਿ ਗ੍ਰੇਟ ਲੇਕਸ ਅਤੇ ਡਿਕਸੀ ਰੋਡ ਦੇ ਵਿਚਕਾਰ ਵਾਲੀ ਪੀਟਰ ਰਾਬਰਟਸਨ ਬੂਲੇਵਾਰਡ ਨਾਮਕ ਸੈਕਸਨ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ ਜਾਵੇ।

- Advertisement -

ਜਾਣਕਾਰੀ ਮੁਤਾਬਿਕ ਇਸ ਇਲਾਕੇ ਅੰਦਰ ਬਹੁ ਗਿਣਤੀ ਸਿੱਖ ਭਾਈਚਾਰੇ ਦੀ ਹੀ ਹੈ। ਪਤਾ ਇਹ ਵੀ ਲੱਗਾ ਹੈ ਕਿ ਇਸ ਸਬੰਧੀ ਜਿਲ੍ਹਾ ਪੱਧਰੀ ਕਮੇਟੀ ਤੋਂ  ਮਨਜੂਰੀ ਮਿਲਣ ਤੋਂ ਬਾਅਦ  ਹੀ ਇਸ ਸਬੰਧੀ ਕੋਈ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Share this Article
Leave a comment