ਨਿਊਜ਼ ਡੈਸਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਆਦ ਪੁੱਗ ਚੁੱਕੇ ਤਿੰਨ ਟੋਲ ਪਲਾਜ਼ਾ ਬੰਦ ਕਰਨ ਦੇ ਐਲਾਨ ਮਗਰੋਂ ਪ੍ਰੈੱਸ ਕਾਨਫਰੰਸ ਕੀਤੀ। ਮਾਨ ਨੇ ਕਿਹਾ ਕਿ ਪਿਛਲੀਆਂ ਦੋਵੇਂ ਪਾਰਟੀਆਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਮੂਰਖ ਬਣਾ ਕੇ ਟੋਲ ਪਲਾਜ਼ਾ ਕੰਪਨੀ ਨੂੰ ਦੋ-ਤਿੰਨ ਵਾਰ ਮਿਆਦ ਵਧਾਈ, ਜਦੋਂਕਿ ਇਹ ਦਸ ਸਾਲ ਪਹਿਲਾਂ ਹੀ ਬੰਦ ਹੋ ਜਾਣੇ ਸੀ। ਉਨ੍ਹਾਂ ਕਿਹਾ ਕਿ ਜਦੋਂ ਇਹ ਟੋਲ ਪਲਾਜ਼ਾ ਲੱਗੇ ਸਨ ਉਦੋ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ। ਉਨ੍ਹਾਂ ਨੇ ਕਿਹਾ ਹੈ ਕਿ ਸਮਝੌਤਾ ਪੱਤਰ ਅਨੁਸਾਰ 5 ਮਾਰਚ 2013 ਤਿਆਰ ਤੱਕ ਸੜਕ ਪੂਰੀ ਕਰਨੀ ਸੀ ਪਰ ਕੰਪਨੀ ਨੇ 30-4-2015 ਤੱਕ ਸੜਕ ਤਿਆਰ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਕੰਪਨੀ ਨੂੰ 61 ਕਰੋੜ 60 ਲੱਖ ਰੁਪਏ ਜੁਰਮਾਨਾ ਬਣਦਾ ਸੀ ।
ਪੰਜਾਬ ਦੇ 3 ਹੋਰ ਟੋਲ ਪਲਾਜ਼ੇ ਬੰਦ ਕਰਨ ਦੌਰਾਨ CM #BhagwantMann ਜੀ ਹੁਸ਼ਿਆਰਪੁਰ ਤੋਂ Live https://t.co/QSZtI6KZ4l
— AAP Punjab (@AAPPunjab) February 15, 2023
ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੇ ਪੂਰੀਆਂ ਸ਼ਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਟੋਲ ਪਲਾਜ਼ਾ ਬੰਦ ਕਰਵਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 2021 ਵਿੱਚ ਟੋਲ ਬੰਦ ਹੋਣੇ ਚਾਹੀਦੇ ਸਨ ਪਰ ਕਾਂਗਰਸ ਨੇ ਕੰਪਨੀਆਂ ਨਾਲ ਮਿਲੀਭੁਗਤ ਹੋਣ ਕਰਕੇ ਪੰਜਾਬ ਦੇ ਲੋਕਾਂ ਦਾ ਰੁਪਇਆ ਲੁੱਟਿਆ ਜਾ ਰਿਹਾ ਹੈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨੂੰ ਲੁੱਟਿਆ ਹੈ। ਟੋਲ ਕੰਪਨੀਆਂ ਨੇ 786 ਦਿਨ ਕੰਮ ਲੇਟ ਪੂਰਾ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਮਾਜਰੀ, ਨੰਗਲ ਸ਼ਹੀਦਾਂ ਤੇ ਮਾਨਗੜ੍ਹ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਕੰਪਨੀ ਸਾਡੇ ਤੋਂ ਹੋਰ ਮਿਆਦ ਮੰਗ ਰਹੀਆਂ ਸਨ ਪਰ ਅਸੀਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇਕ ਦਿਨ ਵਿਚ 10 ਲੱਖ ਰੁਪਏ ਤੋਂ ਜ਼ਿਆਦਾ ਪੈਸਾ ਬਚੇਗਾ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.