ਕੈਨੇਡਾ ਤੋਂ ਡਿਪੋਰਟ ਹੋਣ ਜਾ ਰਹੇ 150 ਪੰਜਾਬੀ ਵਿਦਿਆਰਥੀਆਂ ਦੇ ਹੱਕ ‘ਚ ਆਈ NDP, ਕੀਤੀ ਇਹ ਮੰਗ

Rajneet Kaur
2 Min Read

ਨਿਊਜ਼ ਡੈਸਕ: ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (NDP) ਨੇ ਸਰਕਾਰ ਨੂੰ 150 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਨਾ ਕਰਨ ਦੀ ਮੰਗ ਕੀਤੀ ਹੈ। ਇਹ ਉਹ ਵਿਦਿਆਰਥੀ ਹਨ, ਜਿਨ੍ਹਾਂ ਨੂੰ ਏਜੰਟ ਨੇ ਗੁੰਮਰਾਹ ਕਰਕੇ ਜਾਅਲੀ ਦਸਤਵੇਜ਼ ਲਗਾ ਕੇ ਕੈਨੇਡਾ ਭੇਜਿਆ ਸੀ।ਕੈਨੇਡੀਅਨ ਬਾਰਡਰ ਸੁਰੱਖਿਆ ਏਜੰਸੀ ਨੇ  ਕਿਹਾ ਕਿ ਇਨ੍ਹਾਂ 150 ਵਿਦਿਆਰਥੀਆਂ ਨੂੰ ਭਾਰਤ ਵਿੱਚ ਉਨ੍ਹਾਂ ਦੀ ਇਮੀਗ੍ਰੇਸ਼ਨ ਕਾਉਂਸਲਿੰਗ ਏਜੰਸੀ ਦੁਆਰਾ ਧੋਖਾ ਦਿੱਤਾ ਗਿਆ ਸੀ, ਜਿਸ ਨੇ ਉਨ੍ਹਾਂ ਨੂੰ ਜਾਅਲੀ ਦਸਤਾਵੇਜ਼ ਦਿੱਤੇ। ਉਨ੍ਹਾਂ ਨੂੰ ਖੁਦ ਇਸ ਬਾਰੇ ਪਤਾ ਨਹੀਂ ਸੀ।

ਐੱਨਡੀਪੀ ਨੇ ਬਿਆਨ ਵਿੱਚ ਕਿਹਾ ਕਿ ਧੋਖੇਬਾਜ਼ ਏਜੰਟ ਦੀ ਸਜ਼ਾ ਇਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਹੀਂ ਮਿਲਣੀ ਚਾਹੀਦੀ। ਅਜਿਹੇ 700 ਦੇ ਕਰੀਬ ਵਿਦਿਆਰਥੀ ਹਨ, ਜਿਹੜੇ ਏਜੰਟ ਦੇ ਧੋਖੇ ਦਾ ਸ਼ਿਕਾਰ ਕੈਨੇਡਾ ’ਚ ਹਨ ਤੇ ਉਨ੍ਹ ’ਤੇ ਦੇਸ਼ ਨਿਕਾਲੇ ਦਾ ਖ਼ਤਰਾ ਹੈ।ਨਾਗਰਿਕਤਾ ਅਤੇ ਇਮੀਗ੍ਰੇਸ਼ਨ ਲਈ NDP ਦੀ ਆਲੋਚਕ ਜੈਨੀ ਕੋਵਾਨ ਨੇ ਕਿਹਾ ਕਿ ਇਸ ਵੇਲੇ ਜੋ ਵਿਦਿਆਰਥੀ ਆਪਣੀ ਯੂਨੀਵਰਸਿਟੀ ਦੀ ਪੜ੍ਹਾਈ ਲਈ ਕੈਨੇਡਾ ਆਏ ਹਨ, ਉਨ੍ਹਾਂ ਨੂੰ ਦੇਸ਼ ਨਿਕਾਲੇ ਦਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ  25 ਮਈ ਨੂੰ ਮੰਤਰੀ (ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ) ਨੂੰ ਪੱਤਰ ਲਿਖ ਕੇ ਇਨ੍ਹਾਂ ਵਿਦਿਆਰਥੀਆਂ ਦੀ ਮਦਦ ਲਈ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment