ਨਿਊਜ਼ ਡੈਸਕ: ਇਜ਼ਰਾਈਲ ਅਤੇ ਹਮਾਸ ਵਿਚਾਲੇ 15 ਮਹੀਨਿਆਂ ਤੋਂ ਚੱਲ ਰਹੀ ਜੰਗ ‘ਚ ਅਜੇ ਕੁਝ ਦਿਨਾਂ ਦੀ ਸ਼ਾਂਤੀ ਹੈ। ਇਸ ਦੌਰਾਨ, ਇਜ਼ਰਾਈਲੀ ਅਤੇ ਹਮਾਸ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਕ ਸਮਝੌਤੇ ‘ਤੇ ਦਸਤਖਤ ਕੀਤੇ, ਜਿਸ ਵਿਚ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਅਤੇ ਮ੍ਰਿਤਕ ਬੰਧਕਾਂ ਦੀਆਂ ਲਾਸ਼ਾਂ ਦਾ ਆਦਾਨ-ਪ੍ਰਦਾਨ ਸ਼ਾਮਿਲ ਹੋਵੇਗਾ। ਇਸ ਸਮਝੌਤੇ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਦੋਵਾਂ ਧਿਰਾਂ ਵਿਚਾਲੇ ਚੱਲ ਰਹੀ ਨਾਜ਼ੁਕ ਜੰਗਬੰਦੀ ਕੁਝ ਹੋਰ ਦਿਨਾਂ ਤੱਕ ਬਰਕਰਾਰ ਰਹੇਗੀ।
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗਬੰਦੀ ਸਮਝੌਤਾ ਚੱਲ ਰਿਹਾ ਹੈ। ਹਾਲਾਂਕਿ ਇਜ਼ਰਾਈਲ ਨੇ ਪਿਛਲੇ ਸ਼ਨੀਵਾਰ ਨੂੰ 600 ਫਲਸਤੀਨੀ ਕੈਦੀਆਂ ਦੀ ਰਿਹਾਈ ‘ਚ ਦੇਰੀ ਕਰ ਦਿੱਤੀ ਸੀ ਕਿਉਂਕਿ ਇਸਰਾਈਲੀ ਬੰਧਕਾਂ ਨਾਲ ਵਹਿਸ਼ੀਆਨਾ ਸਲੂਕ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹਮਾਸ ਨੇ ਇਸ ਨੂੰ ਜੰਗਬੰਦੀ ਦੀ ਉਲੰਘਣਾ ਦੱਸਿਆ ਹੈ। ਇਹ ਵੀ ਕਿਹਾ ਗਿਆ ਕਿ ਕੈਦੀਆਂ ਦੀ ਰਿਹਾਈ ਤੱਕ ਗੱਲਬਾਤ ਦਾ ਦੂਜਾ ਪੜਾਅ ਨਹੀਂ ਹੋਵੇਗਾ। ਦੇਖਿਆ ਜਾਵੇ ਤਾਂ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਜੰਗਬੰਦੀ ਕਈ ਵਾਰ ਟੁੱਟਣ ਦੀ ਕਗਾਰ ‘ਤੇ ਆਈ ਹੈ। ਬੰਧਕਾਂ ਦੀ ਰਿਹਾਈ ਵਿੱਚ ਦੇਰੀ ਨੇ ਜੰਗਬੰਦੀ ਨੂੰ ਖਤਰੇ ਵਿੱਚ ਪਾ ਦਿੱਤਾ ਸੀ, ਪਰ ਮੰਗਲਵਾਰ ਨੂੰ ਹਮਾਸ ਨੇ ਕਿਹਾ ਕਿ ਇੱਕ ਵਫ਼ਦ ਨੇ ਇੱਕ ਸਮਝੌਤੇ ‘ਤੇ ਪਹੁੰਚਣ ਲਈ ਕਾਹਿਰਾ ਦੀ ਯਾਤਰਾ ਦੌਰਾਨ ਗੱਲਬਾਤ ਕੀਤੀ ਸੀ, ਜਿਸ ਨਾਲ ਚਾਰ ਮ੍ਰਿਤਕ ਬੰਧਕਾਂ ਦੀਆਂ ਲਾਸ਼ਾਂ ਅਤੇ ਸੈਂਕੜੇ ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ ਹੋ ਗਿਆ ਹੈ।
ਹੁਣ ਜੇਕਰ ਇਸ ਸਮਝੌਤੇ ਦੀ ਗੱਲ ਕਰੀਏ ਤਾਂ ਇਸ ਸਮਝੌਤੇ ਨਾਲ ਫਲਸਤੀਨੀ ਕੈਦੀਆਂ ਦੇ ਨਵੇਂ ਸਮੂਹ ਦੀ ਰਿਹਾਈ ਵੀ ਸੰਭਵ ਹੋ ਜਾਵੇਗੀ। ਇੱਕ ਇਜ਼ਰਾਈਲੀ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਲਾਸ਼ਾਂ ਨੂੰ ਘਰ ਵਾਪਿਸ ਕਰਨ ਲਈ ਇੱਕ ਸਮਝੌਤਾ ਹੋਇਆ ਸੀ, ਪਰ ਹੋਰ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।